ਝਬਾਲ, 20 ਜੁਲਾਈ (ਸੁਖਦੇਵ ਸਿੰਘ)-ਤਰਨ ਤਾਰਨ ਦੇ ਪਿੰਡ ਬੁਰਜ 169 ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਸਰਪੰਚ, ਸਾਬਕਾ ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲਿਆਂ ਵਿਚ ਸਾਬਕਾ ਸਰਪੰਚ ਸਰਬਜੀਤ ਸਿੰਘ, ਸਾਬਕਾ ਪੰਚਾਇਤ ਮੈਂਬਰ ਹਰਮੇਸ਼ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਪੂਰਨ ਸਿੰਘ, ਮਨਦੀਪ ਸਿੰਘ, ਗੁਰਬੀਰ ਸਿੰਘ, ਨਿਸ਼ਾਨ ਸਿੰਘ, ਕਰਮਜੀਤ ਸਿੰਘ, ਸੁਖਪਾਲ ਸਿੰਘ, ਪ੍ਰਗਟ ਸਿੰਘ, ਕਾਲਾ ਸਿੰਘ, ਸਰਬਜੀਤ ਸਿੰਘ, ਅਵਤਾਰ ਸਿੰਘ, ਗੁਰਮੁਖ ਸਿੰਘ ਆਦਿ ਸੈਂਕੜੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਪਾਰਟੀ ਚਿੰਨ੍ਹ ਦੇ ਕੇ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਹਾਲਾਤਾਂ 'ਤੇ ਵਿਸਥਾਰ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੀ ਸੱਤਾ 'ਤੇ ਆਈ ਆਮ ਆਦਮੀ ਪਾਰਟੀ ਤੋਂ ਇਲਾਵਾ ਪਿਛਲੀਆਂ ਸਿਆਸੀ ਪਾਰਟੀ ਕਾਂਗਰਸ, ਅਕਾਲੀ ਦਲ ਵਲੋਂ ਕੀਤੀ ਜਾਂਦੀ ਰਹੀ ਗੰਦੀ ਸਿਆਸਤ ਤੋਂ ਜਾਣੂ ਕਰਵਾਇਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਪਣੀ ਕੁਰਸੀ ਖਾਤਰ ਇਨ੍ਹਾਂ ਸਿਆਸੀ ਲੋਕਾਂ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਪਛਾੜ ਦਿੱਤਾ ਹੈ | ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਦੇ ਲੋਕ ਦੁਬਾਰਾ ਰੰਗਲਾ ਪੰਜਾਬ ਨੂੰ ਦੇਖਣਗੇ, ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪੰਜਾਬ ਦੇ ਹਲਾਤਾਂ ਨੂੰ ਸਹੀ ਕਰਨ ਦਾ ਜੋ ਸੁਪਨਾ ਲਿਆ ਹੈ, ਉਹ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਵੇਂ ਪਿੰਡ ਬੁਰਜ 169 ਦੇ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਆ ਕੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਐ?ਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ, ਨਿਸ਼ਾਨ ਸਿੰਘ ਗਿਆਨ ਢਾਬੇ ਵਾਲੇ, ਮਾਸਟਰ ਬਲਦੇਵ ਸਿੰਘ ਮੰਡ, ਬਲਜਿੰਦਰ ਸਿੰਘ ਚੀਮਾ, ਹਰਜਿੰਦਰ ਸਿੰਘ ਚਹਿਲ, ਸਕੱਤਰ ਸਿੰਘ ਬਾਬਾ ਭਗਤ, ਬਲਧੀਰ ਸਿੰਘ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਹਾਜ਼ਰ ਸਨ |
ਪਿੰਡ ਬੁਰਜ 169 ਵਿਖੇ ਸਾਬਕਾ ਸਰਪੰਚ, ਸਾਬਕਾ ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕ ਭਾਜਪਾ ਵਿਚ ਸ਼ਾਮਿਲ
ਅਜੀਤ ਡੈਸਕ
21-07-2025