ਤਰਨ ਤਾਰਨ, 20 ਜੁਲਾਈ (ਇਕਬਾਲ ਸਿੰਘ ਸੋਢੀ)-ਝਬਾਲ ਵਿਖੇ ਹੋਈ ਰੈਲੀ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਸ.ਐਸ. ਬੋਰਡ ਦੇ ਸਾਬਕਾ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਸੰਧੂ ਦੇ ਤਰਨ ਤਾਰਨ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਇਕਬਾਲ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ ਵਲੋਂ ਸੁਖਬੀਰ ਸਿੰਘ ਬਾਦਲ ਦਾ ਨਿੱਘਾ ਸਵਾਗਤ ਕੀਤਾ ਗਿਆ | ਸੁਖਬੀਰ ਸਿੰਘ ਬਾਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਕ ਐਸੀ ਪਾਰਟੀ ਹੈ, ਜੋ ਆਪਣੇ ਵਰਕਰ ਦਾ ਪੂਰਾ ਮਾਣ ਸਨਮਾਨ ਕਰਦੀ ਹੈ ਅਤੇ ਸਰਕਾਰ ਆਉਣ 'ਤੇ ਉਨ੍ਹਾਂ ਨੂੰ ਉਚ ਅਹੁਦੇ ਦੇ ਕੇ ਨਿਵਾਜਦੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ, ਜਿਸ ਕਾਰਨ ਪੰਜਾਬ ਦੇ ਲੋਕਾਂ ਵਿਚ ਨਿਰਾਸ਼ਤਾ ਦਾ ਆਲਮ ਹੈ | ਉਨ੍ਹਾਂ ਕਿਹਾ ਕਿ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਹਾਰ ਦਾ ਮੂੰਹ ਦੇਖਣਾ ਪਵੇਗਾ, ਕਿਉਂਕਿ ਪੰਜਾਬ ਦੇ ਲੋਕ ਫਿਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ ਵਿਚ ਆਪਣਾ ਵਿਸ਼ਵਾਸ ਜਤਾਅ ਰਹੇ ਹਨ | ਇਸ ਮੌਕੇ ਇਕਬਾਲ ਸਿੰਘ ਸੰਧੂ ਨੇ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਵੀ ਜਿੰਮੇਵਾਰੀ ਲਗਾਉਣਗੇ, ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ | ਇਸ ਮੌਕੇ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ, ਗੁਰਦਿਆਲ ਸਿੰਘ ਸਿੱਧੂ, ਬਲਰਾਜ ਸਿੰਘ, ਗੁਰਮੀਤ ਸਿੰਘ, ਸੁਖਜਿੰਦਰ ਸਿੰਘ ਕਸੇਲ, ਗੁਰਵੇਲ ਸਿੰਘ ਰੰਧਾਵਾ, ਲਖਵਿੰਦਰ ਸਿੰਘ ਰਟੌਲ, ਬਲਵੰਤ ਸਿੰਘ, ਰਵੀਸ਼ੇਰ ਸਿੰਘ ਗਿੱਲ, ਹਰਜੀਤ ਸਿੰਘ, ਚੰਨਪ੍ਰੀਤ ਸਿੰਘ, ਦਿਲਬਾਗ ਸਿੰਘ ਰਾਣਾ, ਕੁਲਦੀਪ ਸਿੰਘ, ਗੁਰਪ੍ਰਤਾਪ ਸਿੰਘ, ਹਰਪ੍ਰੀਤ ਸਿੰਘ ਨੀਗਰੋ, ਦਵਿੰਦਰ ਸਿੰਘ, ਸੁਰਜੀਤ ਸਿੰਘ ਕਰਿਆਨਾ ਸਟੋਰ, ਲਖਬੀਰ ਸਿੰਘ ਸੰਧੂ, ਹੀਰਾ ਸਿੰਘ, ਕੈਪਟਨ ਅਰੂੜ ਸਿੰਘ, ਪ੍ਰਦੀਪ ਸਿੰਘ ਕਸੇਲ, ਲਿਆਕਤ ਸਿੰਘ ਢੰਡ, ਕੰਵਲਜੀਤ ਸਿੰਘ, ਅਰੂੜ ਸਿੰਘ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਸੁਖਚੈਨ ਸਿੰਘ, ਗੁਰਜੰਟ ਸਿੰਘ ਗਿੱਲ, ਸਰਮੇਲ ਸਿੰਘ ਬੁੱਘਾ, ਰਾਜਪਾਲ ਸਿੰਘ, ਸੁਖਜੀਤ ਸਿੰਘ ਢਿੱਲੋਂ, ਅਮਰੀਕ ਸਿੰਘ, ਡਾ. ਜਸਬੀਰ ਸਿੰਘ, ਤੇਜਿੰਦਰ ਸਿੰਘ, ਨਵਦੀਪ ਸਿੰਘ, ਕਰਮਜੀਤ ਸਿੰਘ, ਦਵਿੰਦਰ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ, ਨਿਸ਼ਾਨ ਸਿੰਘ, ਅਜੀਤ ਸਿੰਘ, ਦਇਆ ਸਿੰਘ, ਗੁਰਮੀਤ ਸਿੰਘ, ਬਲਜੀਤ ਸਿੰਘ ਪੰਨੂੰ, ਗੁਰਮੇਲ ਸਿੰਘ ਗਿੱਲ ਲਾਲੀ ਝਾਮਕਾ ਆਦਿ ਹਾਜ਼ਰ ਸਨ |
ਝਬਾਲ ਰੈਲੀ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਸੰਧੂ ਦੇ ਘਰ ਪੁੱਜੇ
ਅਜੀਤ ਡੈਸਕ
21-07-2025