ਝਬਾਲ, 20 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਰਾ ਆਜ਼ਾਦ ਗਰੁੱਪ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਿਲ ਹੋ ਗਿਆ ਅਤੇ ਸ. ਬਾਦਲ ਨੇ ਗਰੁੱਪ ਦੀ ਆਗੂ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਤਰਨ ਤਾਰਨ ਦੀ ਆ ਰਹੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨ ਦਿੱਤਾ | ਪਿੰਡ ਝਬਾਲ ਵਿਚ ਇਕ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅੱਜ ਦੇ ਇਕੱਠ ਨੇ ਆਉਂਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਮੁੱਢ ਬੰਨ ਦਿੱਤਾ ਹੈ | ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ 43 ਮੌਜੂਦਾ ਸਰਪੰਚਾਂ, 8 ਮਿਉਂਸਪਲ ਕੌਂਸਲਾਂ ਤੇ ਦਰਜਨਾਂ ਸਾਬਕਾ ਸਰਪੰਚਾਂ ਤੇ ਚੇਅਰਮੈਨਾਂ ਸਮੇਤ ਪਾਰਟੀ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਨੇ ਕਿਹਾ ਕਿ ਆਜ਼ਾਦ ਗਰੁੱਪ ਨੇ ਇਹ ਫੈਸਲਾ ਹਲਕੇ ਦੇ ਨਾਲ-ਨਾਲ ਪੰਥ ਤੇ ਪੰਜਾਬ ਦੇ ਹਿੱਤਾਂ ਵਾਸਤੇ ਲਿਆ ਹੈ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੰਤਰੀ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਤਰਨ ਤਾਰਨ ਜ਼ਿਮਨੀ ਚੋਣ ਲਈ ਪਾਰਟੀ ਇੰਚਾਰਜ ਵੀ ਨਿਯੁਕਤ ਕੀਤਾ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਪ੍ਰਤੀਨਿਧਤਾ ਕਰਦਾ ਹੈ | ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਿਛਲੇ 10 ਸਾਲਾਂ ਵਿਚ ਕਿਸੇ ਵੀ ਅਕਾਲੀ ਵਰਕਰ 'ਤੇ ਬੇਅਦਬੀ ਦੇ ਦੋਸ਼ ਨਹੀਂ ਲੱਗੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਅਰਵਿੰਦ ਕੇਜਰੀਵਾਲ, ਜੋ ਸੂਬੇ ਦਾ ਅਸਿੱਧੇ ਤੌਰ 'ਤੇ ਮੁੱਖ ਮੰਤਰੀ ਬਣਿਆ ਹੋਇਆ ਹੈ, ਤੋਂ ਬਚਾਉਣ ਲਈ ਲੋਕ ਅੱਗੇ ਆਉਣ | ਬਾਦਲ ਨੇ ਇਕੱਠ ਨੂੰ ਇਹ ਵੀ ਦੱਸਿਆ ਕਿ ਕਿਵੇਂ ਪਰਗਟ ਸਿੰਘ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਹਾਲ ਹੀ ਵਿਚ ਮੰਨਿਆ ਹੈ ਕਿ ਪਿਛਲੀ ਕਾਂਗਰਸ ਸਰਕਾਰ ਦਾ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਸਨੇ ਸਿਰਫ਼ ਮਾਮਲੇ 'ਤੇ ਰਾਜਨੀਤੀ ਕੀਤੀ | ਇਸ ਮੌਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕੋਆਰਡੀਨੇਟਰ ਗੁਲਜ਼ਾਰ ਸਿੰਘ ਰਣੀਕੇ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਚੇਅਰਮੈਨ ਗੁਰਸੇਵਕ ਸਿੰਘ ਸੇਖ, ਗੌਰਵਦੀਪ ਸਿੰਘ ਵਲਟੋਹਾ, ਸ਼੍ਰੋਮਣੀ ਕਮੇਟੀ ਮੈਂਬਰ ਮੁਖਵਿੰਦਰ ਸਿੰਘ, ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ, ਸਰਪੰਚ ਮਨਜੀਤ ਕੌਰ ਬਾਠ, ਸਰਪੰਚ ਸਤਨਾਮ ਸਿੰਘ ਬਾਠ, ਇਕਬਾਲ ਸਿੰਘ ਸੰਧੂ, ਚੇਅਰਮੈਨ ਗੁਰਸੇਵਕ ਸਿੰਘ ਸੇਖ, ਪਰਮਜੀਤ ਸਿੰਘ ਪੰਮਾ ਗੱਗੋਬੂਹਾ, ਡਾਇਰੈਕਟਰ ਦਲਜੀਤ ਸਿੰਘ ਐਮਾ, ਚੇਅਰਮੈਨ ਹਰਵੰਤ ਸਿੰਘ ਝਬਾਲ, ਰਾਮ ਸਿੰਘ ਨਾਮਧਾਰੀ, ਗੁਰਿੰਦਰ ਸਿੰਘ ਲਾਡੀ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਪੂਰਨ ਸਿੰਘ ਝਬਾਲ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਸਰਪੰਚ ਸੋਨੂੰ ਬਰਾੜ, ਅਮਰਿੰਦਰ ਸਿੰਘ ਮਾਣਕ ਬੰਬੇ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ, ਸਾਬਕਾ ਸਰਪੰਚ ਵਰਿੰਦਰਜੀਤ ਸਿੰਘ ਹੀਰਾ ਪੁਰ, ਸੁਰਜੀਤ ਸਿੰਘ ਮੀਆਂਪੁਰ, ਸਾਬਕਾ ਸਰਪੰਚ ਗੁਰਿੰਦਰ ਸਿੰਘ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਚੇਅਰਮੈਨ ਤੇਗਾ ਸਿੰਘ ਸੋਹਲ, ਸੁਖਜਿੰਦਰ ਸਿੰਘ ਵਿੱਕੀ, ਗਿਆਨੀ ਸੁਖਰਾਜ ਸਿੰਘ ਸੋਹਲ, ਸਰਪੰਚ ਹਰਭਾਲ ਸਿੰਘ ਲਾਡੀ ਐਮਾ, ਐਡਵੋਕੇਟ ਰਾਜਨ ਭੋਜੀਆਂ, ਆਦੇਸ਼ ਬੀਰ ਸਿੰਘ ਐਮਾਂ ਸੁਖਜਿੰਦਰ ਸਿੰਘ ਕਸੇਲ, ਪ੍ਰੀਤ ਇੰਦਰ ਸਿੰਘ, ਬੱਬਾ ਮੱਜੂਪੁਰ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਸ਼੍ਰੋਮਣੀ ਅਕਾਲੀ ਦਲ ਨੂੰ ਤਰਨ ਤਾਰਨ ਇਲਾਕੇ 'ਚ ਵੱਡਾ ਹੁਲਾਰਾ, ਸਾਰਾ ਆਜ਼ਾਦ ਗਰੁੱਪ ਪਾਰਟੀ 'ਚ ਹੋਇਆ ਸ਼ਾਮਿਲ
ਅਜੀਤ ਡੈਸਕ
21-07-2025