13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ 'ਚ ਬੂਟੇ ਲਗਾਏ

ਅਜੀਤ ਡੈਸਕ 21-07-2025
ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਦੁਆਰਾ ਅਕੈਡਮੀ ਵਿਚ ਫ਼ਲਦਾਰ, ਛਾਂਦਾਰ ਫ਼ਲਾਂ ਦੇ ਬੂਟੇ ਲਗਾਏ ਗਏ, ਉਥੇ ਹੀ ਜਮਾਤ ਪਹਿਲੀ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਚਾਰਟ ਬਣਾਉਣ ਵਿਚ ਭਾਗ ਲਿਆ | ਇਸ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਰੁੱਖਾਂ ਦੀਆਂ ਤਸਵੀਰਾਂ ਤੇ ਰੁੱਖ ਲਗਾਓ ਆਦਿ ਲਿਖਿਆ ਗਿਆ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਵਿਦਿਆਰਥੀਆਂ ਵਲੋਂ 'ਇਕ ਪੇੜ ਮਾਂ ਦੇ ਨਾਂਅ' 'ਤੇ ਲਗਾ ਕੇ ਉਸ ਦੀ ਸੇਵਾ ਸੰਭਾਲ ਦੀ ਜਿੰਮੇਵਾਰੀ ਆਪ ਲਈ ਗਈ | ਇਹ ਸਾਰਾ ਕਾਰਜ ਅਕਾਲ ਅਕੈਡਮੀ ਦੇ ਪਿ੍ੰਸੀਪਲ ਨਵਨੀਤ ਕੌਰ ਦੀ ਨਿਗਰਾਨੀ ਹੇਠ ਕੀਤਾ ਗਿਆ |
ਪਿਛਲੀ ਖ਼ਬਰ ਬਲਾਕਾਂ ਦੇ ਵਿਚ ਕੈਂਪ ਲਗਾ ਕੇ ਯੋਗ ਬੱਚਿਆਂ ਦਾ ਟੀਕਾਕਰਨ ਬਣਾਇਆ ਜਾਵੇ ਯਕੀਨੀ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਗਲੀ ਖ਼ਬਰ ਸਿੱਖਿਆ ਵਿਭਾਗ ਪੰਜਾਬ ਵਲੋਂ ਦਰਜਾਚਾਰ ਕਰਮਚਾਰੀਆਂ ਦੀਆਂ ਹੋ ਚੁੱਕੀਆਂ ਤਰੱਕੀਆਂ ਦਾ ਪੱਤਰ ਜਾਰੀ-ਵਿਜੇ ਪਾਲ ਬਿਲਾਸਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।