13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬਲਾਕਾਂ ਦੇ ਵਿਚ ਕੈਂਪ ਲਗਾ ਕੇ ਯੋਗ ਬੱਚਿਆਂ ਦਾ ਟੀਕਾਕਰਨ ਬਣਾਇਆ ਜਾਵੇ ਯਕੀਨੀ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਅਜੀਤ ਡੈਸਕ 21-07-2025
ਤਰਨ ਤਾਰਨ, 20 ਜੁਲਾਈ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਦੀ ਯੋਗ ਅਗਵਾਈ ਹੇਠ ਸ਼ੁੱਕਰਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਨਾਲ ਸੰਬੰਧਿਤ ਆਸ਼ਾ ਫੈਸਿਲਟੇਟਰਜ਼ ਅਤੇ ਮਲਟੀਪਰਪਜ ਹੈਲਥ ਸੁਪਰਵਾਈਜ਼ਰਜ (ਫੀਮੇਲ ) ਦੀ ਟੀਕਾਕਰਨ ਸੰਬੰਧੀ ਅਹਿਮ ਮੀਟਿੰਗ ਹੋਈ | ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ ਟੀਕਾਕਰਨ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਆਸ਼ਾ ਫੈਸਿਲਟੇਟਰਜ਼ ਅਤੇ ਆਸ਼ਾ ਵਰਕਰਜ਼ ਵਲੋਂ ਆਪਣੇ-ਆਪਣੇ ਪਿੰਡਾਂ ਦੇ ਵਿਚ ਟੀਕਾਕਰਨ ਸੰਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ, ਤਾਂ ਜੋ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਪੰਜਾਬ ਸਰਕਾਰ ਵਲੋਂ ਕੀਤੇ ਜਾਂਦੇ ਮੁਫਤ ਟੀਕਾਕਰਨ ਦਾ ਲਾਭ ਸਮੇਂ ਸਿਰ ਪਹੁੰਚ ਸਕੇ | ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਜ ਸਮੇਂ-ਸਮੇਂ ਸਿਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਤੇ ਮਹਿਲਾਵਾਂ ਦਾ ਟੀਕਾਕਰਨ ਹੋਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੀਤਾ ਜਾਂਦੇ ਮੁਫਤ ਟੀਕਾਕਰਨ ਰਾਹੀਂ ਮਾਰੂ ਰੋਗਾਂ ਖਸਰਾ ਅਤੇ ਦਸਤ ਰੋਗ ਤੋਂ ਬੱਚਿਆਂ ਨੂੰ ਸੁਰੱਖਿਅਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਆਪਣੇ ਆਪਣੇ ਖੇਤਰਾਂ ਦੇ ਵਿਚ ਵਿਸ਼ੇਸ਼ ਮੀਜ਼ਲਜ ਰੁਬੈਲਾ (ਐਮ.ਆਰ) ਟੀਕਾਕਰਨ ਸੰਬੰਧੀ ਵਿਸ਼ੇਸ਼ ਕੈਂਪ ਲਗਾ ਕੇ ਸਾਰੇ ਹੀ ਯੋਗ ਬੱਚਿਆਂ ਦਾ ਟੀਕਾਕਰਨ ਯਕੀਨ ਨਹੀਂ ਬਣਾਉਣ | ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਖਸਰੇ ਵਰਗੀ ਨਾ ਮੁਰਾਦ ਬਿਮਾਰੀ ਤੋਂ ਬੱਚਿਆਂ ਨੂੰ ਬਚਾਉਣ ਲਈ ਐ?ਮ.ਆਰ. ਦਾ ਟੀਕਾ ਲੱਗਿਆ ਹੋਣਾ ਬਹੁਤ ਹੀ ਲਾਜ਼ਮੀ ਹੈ | ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਬਲਾਕਾਂ ਦੇ ਪਿੰਡਾਂ ਅਤੇ ਹਾਈਰਿਸਕ ਆਬਾਦੀ ਵਾਲੇ ਖੇਤਰਾਂ ਦੇ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣ ਅਤੇ ਇਨ੍ਹਾਂ ਕੈਂਪਾਂ ਦੌਰਾਨ ਵੱਧ ਤੋਂ ਵੱਧ ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਬਲਾਕਾਂ ਦੇ ਵਿਚ ਜੂਨ 21 ਤੋਂ ਲੈ ਕੇ 4 ਜੁਲਾਈ ਤੱਕ ਵਿਸ਼ੇਸ਼ ਐਮ.ਆਰ. ਟੀਕਾਕਰਨ ਕੈਂਪ ਲਗਾਏ ਗਏ, ਜਿੰਨਾਂ ਰਾਹੀਂ ਵੱਡੀ ਗਿਣਤੀ ਦੇ ਵਿਚ ਯੋਗ ਬੱਚਿਆਂ ਨੰੂ ਲਾਭ ਪਹੁੰਚਿਆ | ਡਾ. ਰਵਿੰਦਰਪਾਲ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ 21 ਜੁਲਾਈ ਤੋਂ ਲੈ ਕੇ 5 ਅਗਸਤ ਤੱਕ ਹਾਈਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਇੱਟਾਂ ਦੇ ਭੱਠਿਆਂ, ਗੁੱਜਰਾਂ ਦੇ ਡੇਰਿਆਂ ਅਤੇ ਝੁੱਗੀਆਂ ਵਿਖੇ ਜਾ ਕੇ ਜਿੱਥੇ ਸਿਹਤ ਪ੍ਰਤੀ ਜਾਗਰੂਕਤਾ ਫੈਲਾਈ ਜਾਵੇਗੀ, ਉਥੇ ਨਾਲ ਹੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਰਾਘਵ ਗੁਪਤਾ, ਪ੍ਰੋਗਰਾਮ ਅਫ਼ਸਰ ਡਾ. ਅਵਲੀਨ ਕੌਰ, ਬੱਚਿਆਂ ਦੇ ਮਾਹਿਰ ਡਾਕਟਰ ਅਮਰਬੀਰ ਸਿੰਘ, ਡਾ. ਸੰਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ ਅਤੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਪੱਟੀ ਨੂੰ ਐਜੂਕੇਟਰਜ਼ ਪਿੰਨਾਕਲ ਐਵਾਰਡ 2025 'ਚ ਮਿਲੀ ਵੱਡੀ ਉਪਲੱਬਧੀ ਅਗਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ 'ਚ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।