ਪੱਟੀ, 20 ਜੁਲਾਈ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਸੁਭਾਇਮਾਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿਚ ਸਮੂਹ ਅਧਿਆਪਕ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਗੁਰੂ ਨਾਨਕ ਦੇਵ ਜੀ ਦੀ ਉਚਾਰਨ ਕੀਤੀ ਬਾਣੀ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ | ਉਪਰੰਤ ਸਕੂਲ ਦੇ ਸੰਗੀਤ ਅਧਿਆਪਕ ਭਾਈ ਬਹਾਲ ਸਿੰਘ ਅਤੇ ਹਰਪ੍ਰੀਤ ਕੌਰ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਦੀ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਹਾਊਸ ਵਾਈਜ਼ ਕਵਿਤਾ ਗਾਇਨ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚੋਂ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਪਹਿਲਾ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਦੂਸਰਾ, ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਸਕੂਲ ਦੇ ਧਾਰਮਿਕ ਅਧਿਆਪਕ ਜਗਜੀਤ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਦੱਸਦਿਆਂ ਕਿਹਾ ਕਿ ਗੁਰੂ ਜੀ ਨੇ ਆਪਣੀ ਛੋਟੀ ਉਮਰ ਵਿਚ ਹੀ ਮਨੁੱਖਤਾ ਦੇ ਭਲੇ ਲਈ ਅਨੇਕਾਂ ਕਾਰਜ ਕੀਤੇ, ਸਕੂਲ ਦੇ ਪਿ੍ੰਸੀਪਲ ਜਸਬੀਰ ਕੌਰ ਸੈਣੀ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਾਰਿਆਂ ਨਾਲ ਸਾਂਝਾ ਕੀਤਾ | ਸਕੂਲ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ ਅਤੇ ਸਰਬਜੀਤ ਸਿੰਘ ਨੇ ਸਾਰਿਆਂ ਨੂੰ ਪ੍ਰਕਾਸ਼-ਪੁਰਬ ਦੀ ਵਧਾਈ ਦਿੱਤੀ, ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ,ਪਰਦੀਪ ਕੌਰ, ਰੁਪਿੰਦਰ ਕੌਰ ਨੰਦਾ, ਰਣਜੀਤ ਕੌਰ, ਹਰਪ੍ਰੀਤ ਕੌਰ ਚੀਮਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |