13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮਿਲ ਰਿਹਾ ਬਹੁਤ ਵੱਡਾ ਹੁੰਗਾਰਾ- ਲਾਲਜੀਤ ਸਿੰਘ ਭੁੱਲਰ

ਅਜੀਤ ਡੈਸਕ 21-07-2025
ਪੱਟੀ, 20 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਜੰਡੋਕੇ, ਸਖੀਰਾ, ਜੌੜਾ, ਠੱਠਾ, ਸਰਹਾਲੀ ਮੰਡ ਤੇ ਬਿੱਲਿਆਂਵਾਲਾ ਵਿਖੇ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ 'ਨਸ਼ਾ ਮੁਕਤੀ ਯਾਤਰਾ' ਨਾਲ ਹੁਣ ਹਰ ਪਿੰਡ, ਹਰ ਸ਼ਹਿਰ ਨਸ਼ਾ ਮੁਕਤ ਹੋਵੇਗਾ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ | ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪਿੰਡਾਂ ਦੇ ਪੰਚ-ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਸਿਹਤ ਵਿਭਾਗ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਲੈਂਡ ਪੂਿਲੰਗ ਨੀਤੀ ਸੰਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਤੁਰੰਤ ਰੱਦ ਕਰੇ-ਕਾ. ਸੇਖੋਂ ਅਗਲੀ ਖ਼ਬਰ ਧੰਨ ਧੰਨ ਬਾਬਾ ਦੀਪ ਸਿੰਘ ਜੀ ਸਹੀਦ ਕੀਰਤਨ ਦਰਬਾਰ ਸੁਸਾਇਟੀ ਵਲੋਂ 76ਵੇਂ ਮਹੀਨੇ ਦਾ ਲੋੜਵੰਦਾਂ ਨੂੰ ਰਾਸ਼ਨ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।