13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਫਤਿਆਬਾਦ ਵਿਖੇ ਚੌਪਹਿਰਾ ਸਮਾਗਮ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

ਅਜੀਤ ਡੈਸਕ 21-07-2025
ਫਤਿਆਬਾ, 20 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕਿ੍ਪਾ ਦੁਆਰਾ ਚੁਪਿਹਰਾ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਦੌਰਾਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ 'ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਕਸਬਾ ਫਤਿਆਬਾਦ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਹਾਜ਼ਰੀ ਲਗਵਾਈ | ਇਸ ਮੌਕੇ 'ਤੇ ਚੌਪਿਹਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਲਈ ਹੀਰਾ ਸਿੰਘ ਸੇਠੀ ਦੇ ਪਰਿਵਾਰ ਵਲੋਂ ਮਾਹਲ ਪੂੜਿਆਂ ਦਾ ਲੰਗਰ ਲਗਾਇਆ ਗਿਆ | ਚੌਪਿਹਰਾ ਸਮਾਗਮ 'ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ, ਜਸਬੀਰ ਕੌਰ, ਰਜਵੰਤ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਬਲਵਿੰਦਰ ਕੌਰ, ਪ੍ਰਮਿੰਦਰ ਕੌਰ ਗੋਗੀ, ਬੀਬੀ ਪੁਨੀਤ ਕੌਰ ਸੋਨੀਆ, ਰਮਨੀਤ ਕੌਰ, ਬਲਬੀਰ ਕੌਰ, ਮਨਜੀਤ ਕੌਰ, ਜਗੀਰ ਕੌਰ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਕੁਲਬੀਰ ਕੋਰ, ਪੰਮੀ ਭੱਟਾ, ਸੋਨੀ ਭੱਟਾ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ, ਅਰਵਿੰਦਰ ਕੌਰ ਨੇ ਹਾਜ਼ਰੀ ਭਰੀ | ਇਸ ਮੌਕੇ 'ਤੇ ਸੁਸਾਇਟੀ ਮੈਂਬਰ ਸੁਖਬੀਰ ਕੌਰ ਪ੍ਰਮਜੀਤ ਕੌਰ ਪਤਨੀ ਹੀਰਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ 'ਆਜ਼ਾਦ ਗਰੁੱਪ' ਦੀ ਅਕਾਲੀ ਦਲ 'ਚ ਸ਼ਮੂਲੀਅਤ ਨੇ ਲੋਕਾਂ ਦੇ ਭਰੋਸੇ 'ਤੇ ਮੋਹਰ ਲਾਈ - ਬ੍ਰਹਮਪੁਰਾ ਅਗਲੀ ਖ਼ਬਰ ਪੰਜਾਬ ਸਰਕਾਰ ਲੈਂਡ ਪੂਿਲੰਗ ਨੀਤੀ ਸੰਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਤੁਰੰਤ ਰੱਦ ਕਰੇ-ਕਾ. ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।