13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

'ਆਜ਼ਾਦ ਗਰੁੱਪ' ਦੀ ਅਕਾਲੀ ਦਲ 'ਚ ਸ਼ਮੂਲੀਅਤ ਨੇ ਲੋਕਾਂ ਦੇ ਭਰੋਸੇ 'ਤੇ ਮੋਹਰ ਲਾਈ - ਬ੍ਰਹਮਪੁਰਾ

ਅਜੀਤ ਡੈਸਕ 21-07-2025
ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਤਰਨ ਤਾਰਨ ਦੀ ਧਰਤੀ ਤੋਂ ਪੰਜਾਬ ਦੀ ਸਿਆਸਤ ਵਿਚ ਇਕ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਦੇ ਸਭ ਤੋਂ ਮਜ਼ਬੂਤ 'ਆਜ਼ਾਦ ਗਰੁੱਪ' ਦੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਇਕ ਇਤਿਹਾਸਕ 'ਘਰ ਵਾਪਸੀ' ਹੈ, ਜੋ ਸੂਬੇ ਦੇ ਲੋਕਾਂ ਦੇ ਆਪਣੀ ਮਾਂ-ਪਾਰਟੀ ਵਿਚ ਮੁੜ ਵੱਧ ਰਹੇ ਵਿਸ਼ਵਾਸ ਨੂੰ ਦਰਸਾਉਂਦੀ ਹੈ | ਬ੍ਰਹਮਪੁਰਾ ਨੇ ਕਿਹਾ ਕਿ ਆਜ਼ਾਦ ਗਰੁੱਪ ਦਾ ਇਹ ਫ਼ੈਸਲਾ ਤਰਨ ਤਾਰਨ ਦੇ ਲੋਕਾਂ ਦੀ ਆਵਾਜ਼ ਹੈ | ਲੋਕ 'ਆਪ' ਅਤੇ ਕਾਂਗਰਸ ਦੀਆਂ ਭਰੋਸਾ ਤੋੜਨ ਵਾਲੀਆਂ ਨੀਤੀਆਂ ਅਤੇ ਧੱਕੇਸ਼ਾਹੀ ਤੋਂ ਅੱਕ ਚੁੱਕੇ ਹਨ | ਉਨ੍ਹਾਂ ਪਾਰਟੀ ਵਲੋਂ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਬਣਾਉਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਕ ਪੜ੍ਹੇ-ਲਿਖੇ, ਸਤਿਕਾਰਤ ਅਤੇ ਬੇਦਾਗ ਅਕਸ ਵਾਲੇ ਉਮੀਦਵਾਰ ਨੂੰ ਮੈਦਾਨ ਵਿਚ ਉਤਾਰ ਕੇ ਪਾਰਟੀ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ | ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਤਰਨ ਤਾਰਨ ਦੇ ਅਣਖੀ ਅਤੇ ਜੁਝਾਰੂ ਲੋਕ ਇਸ ਜ਼ਿਮਨੀ ਚੋਣ ਵਿਚ ਪਿ੍ੰਸੀਪਲ ਸੁਖਵਿੰਦਰ ਕੌਰ ਦੇ ਹੱਕ ਵਿਚ ਇਤਿਹਾਸਕ ਫ਼ਤਵਾ ਦੇ ਕੇ 'ਆਪ' ਅਤੇ ਕਾਂਗਰਸ ਦੀ ਧੱਕੇਸ਼ਾਹੀ ਨੂੰ ਕਰਾਰਾ ਜਵਾਬ ਦੇਣਗੇ | ਉਨ੍ਹਾਂ ਅੰਤ ਵਿਚ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਦਾ ਨਤੀਜਾ ਮੌਜੂਦਾ ਸਰਕਾਰ ਖਿਲਾਫ਼ ਇਕ ਫ਼ਤਵਾ ਹੋਵੇਗਾ |
ਪਿਛਲੀ ਖ਼ਬਰ ਭਾਈ ਨਰਿੰਦਰ ਸਿੰਘ ਕਲਸੀਆਂ ਨੂੰ ਅਬਜ਼ਰਵਰ ਨਿਯੁਕਤ ਕਰਨ 'ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।