ਝਬਾਲ, 20 ਜੁਲਾਈ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਣਾ ਮੰਡੀ ਝਬਾਲ ਵਿਖੇ ਕੀਤੀ ਗਈ ਰੈਲੀ ਵਿਚ ਐਡਵੋਕੇਟ ਰਾਜਨ ਭੋਜੀਆਂ ਦੀ ਅਗਵਾਈ ਹੇਠ ਪਿੰਡ ਭੋਜੀਆਂ ਦੇ ਦਰਜਨਾਂ ਪਰਿਵਾਰ ਸ਼ਾਮਿਲ ਹੋਏ | ਇਸ ਮੌਕੇ ਐਡਵੋਕੇਟ ਰਾਜਨ ਭੋਜੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਸਰਪੰਚ ਜਸਵਿੰਦਰ ਸਿੰਘ, ਕਰਮ ਸਿੰਘ, ਹਰਪ੍ਰੀਤ ਸਿੰਘ,ਘੁੱਗਾ ਮਸੀਹ ਸਮੇਤ ਪਿੰਡ ਵਾਸੀ ਹਾਜ਼ਰ ਹੈ |