13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਹਾਈਕਮਾਨ ਦਾ ਕੀਤਾ ਧੰਨਵਾਦ

ਅਜੀਤ ਡੈਸਕ 21-07-2025
ਝਬਾਲ, 20 ਜੁਲਾਈ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਭਾਰੀ ਬਹੁਮਤ ਨਾਲ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਉਣਗੇ | ਦੱਸਣਯੋਗ ਹੈ ਕਿ ਹਲਕੇ ਵਿਚ 43 ਸਰਪੰਚਾਂ, 8 ਕੌਂਸਲਰਾਂ, ਚਾਰ ਚੇਅਰਮੈਨਾਂ ਤੋਂ ਇਲਾਵਾ ਸਾਬਕਾ ਸਰਪੰਚ ਪੰਚਾਂ ਦੇ ਸਹਿਯੋਗ ਬਣੇ ਤੇ ਰਾਜਨੀਤਿਕ ਸ਼ਕਤੀ ਵਜੋਂ ਉਭਰ ਕੇ ਸਾਹਮਣੇ ਆਏ ਆਜ਼ਾਦ ਗਰੁੱਪ ਦੇ ਆਗੂ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਸਮੁੱਚੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ |
ਪਿਛਲੀ ਖ਼ਬਰ ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ ਹਵਾਈ ਫਾਇਰ ਕਰਨ 'ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਐਡਵੋਕੇਟ ਰਾਜਨ ਭੋਜੀਆਂ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ ਰੈਲੀ 'ਚ ਸ਼ਾਮਿਲ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।