13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ ਹਵਾਈ ਫਾਇਰ ਕਰਨ 'ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 21-07-2025
ਤਰਨ ਤਾਰਨ, 20 ਜੁਲਾਈ (ਇਕਬਾਲ ਸਿੰਘ ਸੋਢੀ)-ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਤੋਂ ਇਲਾਵਾ ਤਿੰਨ, ਚਾਰ ਹੋਰ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਗੁਰਪਾਲ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਕੋਟ ਬੁੱਢਾ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਮੇਰੇ ਤਾਏ ਕੁਲਵੰਤ ਸਿੰਘ ਨਾਲ ਜ਼ਮੀਨ ਦੀ ਵੰਡ ਤੋਂ ਰਸਤੇ ਸੰਬੰਧੀ ਝਗੜਾ ਚੱਲਦਾ ਸੀ | ਮਿਤੀ 12 ਜੁਲਾਈ ਨੂੰ ਰਾਤ ਕਰੀਬ 7:30 ਵਜੇ ਸ਼ਾਮ ਮੈਂ ਆਪਣੇ ਘਰ ਮੌਜੂਦ ਸੀ ਤਾਂ ਮੈਨੂੰ ਘਰ ਦੇ ਬਾਹਰ ਰੌਲਾ ਪੈਣ ਦੀ ਆਵਾਜ਼ ਸੁਣਾਈ ਦਿੱਤੀ | ਘਰ ਦੇ ਬਾਹਰ ਬਿਜਲੀ ਦਾ ਬੱਲ੍ਹਬ ਜਗ ਰਿਹਾ ਸੀ, ਮੈਂ ਦੇਖਿਆ ਕਿ ਮੇਰਾ ਤਾਇਆ ਕੁਲਵੰਤ ਸਿੰਘ ਪੁੱਤਰ ਰਤਨ ਸਿੰਘ ਅਤੇ ਇਸ ਦਾ ਲੜਕਾ ਜਸਦੇਵ ਸਿੰਘ ਪੁੱਤਰ ਕੁਲਵੰਤ ਹਥਿਆਰਾਂ ਸਮੇਤ 12 ਬੋਰ ਬੰਦੂਕ (ਦੋਨਾਲੀ) ਖੜੇ ਸਨ ਅਤੇ ਘਰ ਤੋਂ ਥੋੜੀ ਦੂਰ ਅਣਪਛਾਤੇ ਵਿਅਕਤੀ ਖੜੇ ਸਨ | ਕੁਲਵੰਤ ਸਿੰਘ ਨੇ ਲਲਕਾਰਾ ਮਾਰਿਆ ਕਿ ਗੁਰਪਾਲ ਸਿੰਘ ਨੂੰ ਆਪਣੀ ਪੈਲੀ ਨਾ ਛੱਡਣ ਦਾ ਮਜਾ ਚਖਾ ਦਿਓ ਅਤੇ ਜਸਦੇਵ ਸਿੰਘ ਨੇ 12 ਬੋਰ ਬੰਦੂਕ ਨਾਲ 2 ਹਵਾਈ ਫਾਇਰ ਕੀਤੇ | ਏ.ਐਸ.ਆਈ. ਪਲਵਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਕੁਲਵੰਤ ਸਿੰਘ, ਜਸਵੰਤ ਸਿੰਘ ਅਤੇ ਤਿੰਨ ਚਾਰ ਹੋਣ ਅਣਪਛਾਤਿਆਂ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਯਤਨਸ਼ੀਲ ਰਿਹਾ ਹੈ-ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਹਾਈਕਮਾਨ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।