14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਯਤਨਸ਼ੀਲ ਰਿਹਾ ਹੈ-ਸੁਖਬੀਰ ਸਿੰਘ ਬਾਦਲ

ਅਜੀਤ ਡੈਸਕ 21-07-2025
ਝਬਾਲ, 20 ਜੁਲਾਈ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅੱਡਾ ਗੱਗੋਬੂਹਾ ਵਿਖੇ ਢਿੱਲੋਂ ਫਾਰਮ ਵਿਚ ਪੁੱਜਣ 'ਤੇ ਹਰਪਾਲ ਸਿੰਘ ਢਿੱਲੋਂ ਅਤੇ ਵੱਡੇ ਉਤਸ਼ਾਹ ਨਾਲ ਇਕੱਤਰ ਹੋਏ ਅਕਾਲੀ ਵਰਕਰਾਂ ਨੇ ਸ਼ਾਨਦਾਰ ਸਵਾਗਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਯਤਨਸ਼ੀਲ ਰਿਹਾ ਹੈ, ਜਿਸ ਕਰਕੇ ਅਕਾਲੀ ਦਲ ਨੇ ਆਪਣੀ ਸਰਕਾਰ ਵੇਲੇ ਪੰਜਾਬ ਨੂੰ ਇਕ ਖੁਸ਼ਹਾਲ ਸੂਬਾ ਬਣਾਇਆ ਸੀ ਅਤੇ ਕਿਸਾਨਾਂ ਮਜ਼ਦੂਰਾਂ ਸਮੇਤ ਆਮ ਵਰਗ ਦੇ ਲੋਕਾਂ ਨੰੂ ਉੱਚ ਪੱਧਰ ਦੀਆਂ ਸਹੂਲਤਾਂ ਦਿੱਤੀਆਂ ਸਨ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਗੌਰਵਦੀਪ ਸਿੰਘ ਵਲਟੋਹਾ, ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰ ਸਾਬਕਾ ਪਿ੍ੰਸੀਪਲ ਬੀਬੀ ਸਲਵਿੰਦਰ ਕੌਰ ਰੰਧਾਵਾ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਪਰਮਜੀਤ ਸਿੰਘ ਪੰਮਾ ਗੱਗੋਬੂਹਾ, ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ, ਦਲਜੀਤ ਸਿੰਘ ਐਮਾ, ਮਨਜਿੰਦਰ ਸਿੰਘ ਐਮਾ, ਵਰਿੰਦਰਜੀਤ ਸਿੰਘ ਹੀਰਾਪੁਰ, ਗੁਰਿੰਦਰ ਸਿੰਘ ਬਾਬਾ ਲੰਗਾਹ ਪੰਚਾਇਤ ਝਬਾਲ, ਅਮਰਿੰਦਰ ਸਿੰਘ ਮਾਣਕ ਝਬਾਲ, ਸਰਬਜੀਤ ਸਿੰਘ ਝਬਾਲ ਖੁਰਦ, ਪੂਰਨ ਸਿੰਘ ਅੱਡਾ ਝਬਾਲ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਰਾਮ ਸਿੰਘ ਨਾਮਧਾਰੀ, ਹਰਪਾਲ ਸਿੰਘ ਢਿੱਲੋ ਗੱਗੋਬੂਹਾ, ਜਗਤਾਰ ਸਿੰਘ ਜੱਗਾ ਸਵਰਗਾਪੁਰੀ, ਜਥੇਦਾਰ ਨਿਸ਼ਾਨ ਸਿੰਘ ਦੋਦੇ ਅਤੇ ਹੋਰ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ੋਨ ਬਾਬਾ ਦੀਪ ਸਿੰਘ ਜੀ ਦੀ ਕੋਰ ਕਮੇਟੀ ਵਲੋਂ ਐੱਸ.ਐੱਸ. ਪੀ. ਦਫ਼ਤਰ ਧਰਨੇ ਦੀਆਂ ਕੀਤੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ ਹਵਾਈ ਫਾਇਰ ਕਰਨ 'ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।