14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਜ਼ੋਨ ਬਾਬਾ ਦੀਪ ਸਿੰਘ ਜੀ ਦੀ ਕੋਰ ਕਮੇਟੀ ਵਲੋਂ ਐੱਸ.ਐੱਸ. ਪੀ. ਦਫ਼ਤਰ ਧਰਨੇ ਦੀਆਂ ਕੀਤੀਆਂ ਤਿਆਰੀਆਂ ਮੁਕੰਮਲ

ਅਜੀਤ ਡੈਸਕ 21-07-2025
ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਜ਼ੋਨ ਬਾਬਾ ਦੀਪ ਸਿੰਘ ਜੀ ਦੀ ਕੋਰ ਕਮੇਟੀ ਦੀ ਮੀਟਿੰਗ ਜੋਨ ਪ੍ਰਧਾਨ ਮਨਜਿੰਦਰ ਸਿੰਘ ਗੋਹਲਵੜ ਦੀ ਅਗਵਾਈ ਵਿਚ ਕੀਤੀ ਗਈ | ਇਸ ਮੀਟਿੰਗ ਵਿਚ ਸੂਬਾ ਆਗੂ ਹਰਪ੍ਰੀਤ ਸਿੰਘ ਪੰਡੋਰੀ ਸਿੱਧਵਾਂ, ਜ਼ਿਲ੍ਹਾ ਆਗੂ ਹਰਪਾਲ ਸਿੰਘ ਪੰਡੋਰੀ ਸਿੱਧਵਾਂ, ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਵਿਚ ਕਿਸਾਨ ਆਗੂਆਂ ਵਲੋਂ ਵੱਖ-ਵੱਖ ਮਸਲਿਆਂ ਉੱਪਰ ਖੁੱਲ ਕੇ ਵਿਚਾਰਾਂ ਕੀਤੀਆਂ ਗਈਆਂ | ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਕਿਸਾਨਾਂ ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਵਾਸਤੇ ਬਹੁਤ ਹੀ ਮਾਰੂ ਹੈ, ਸਰਕਾਰ ਜੋ ਬਿਜਲੀ ਅਦਾਰੇ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇ ਕੇ ਸਾਡੇ ਘਰਾਂ ਵਿਚ ਚਿੱਪ ਵਾਲੇ ਮੀਟਰ ਲਗਾ ਰਹੀ ਹੈ, ਉਸ ਨਾਲ ਗ਼ਰੀਬ ਮਜ਼ਦੂਰ ਕਿਸਾਨ ਅਤੇ ਦੁਕਾਨਦਾਰ ਬਹੁਤ ਵੱਡੇ ਨੁਕਸਾਨ ਵੱਲ ਧੱਕਿਆ ਜਾਵੇਗਾ | ਕਿਸਾਨ ਆਗੂ ਜ਼ੋਨ ਸਕੱਤਰ ਹਰਦੀਪ ਸਿੰਘ ਜੌਹਲ, ਜ਼ੋਨ ਮੀਤ ਪ੍ਰਧਾਨ ਅੰਗਰੇਜ਼ ਸਿੰਘ ਦੋਬੁਰਜੀ, ਪ੍ਰਧਾਨ ਨਵਜੀਤ ਸਿੰਘ ਗੋਹਲਵੜ ਨੇ ਕਿਹਾ ਕਿ ਸਰਕਾਰੀ ਮਸ਼ੀਨਰੀ ਅਤੇ ਸਰਕਾਰੀ ਪ੍ਰਸ਼ਾਸਨ ਕੋਈ ਵੀ ਆਮ ਜਨਤਾ ਦੇ ਹੱਕ ਦੀ ਗੱਲ ਨਹੀਂ ਕਰ ਰਿਹਾ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਨੀਤੀਆਂ ਤੋਂ ਤੰਗ ਆ ਕੇ ਅੱਜ 21 ਜੁਲਾਈ ਦਿਨ ਸੋਮਵਾਰ ਤੋਂ ਐਸ.ਐਸ.ਪੀ. ਦਫਤਰ ਤਰਨ ਤਾਰਨ ਦੇ ਅੱਗੇ ਕਿਸਾਨ ਜਥੇਬੰਦੀਆਂ ਵਲੋਂ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੁਖਬੀਰ ਸਿੰਘ ਬਾਦਲ ਹੋਏ ਨਤਮਸਤਕ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਯਤਨਸ਼ੀਲ ਰਿਹਾ ਹੈ-ਸੁਖਬੀਰ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।