ਝਬਾਲ, 20 ਜੁਲਾਈ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਝਬਾਲ ਵਿਖੇ ਹੋਈ ਵਿਸ਼ਾਲ ਰੈਲੀ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰੈਲੀ ਉਪਰੰਤ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਂਟ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਅਤੇ ਮੀਤ ਮੈਨੇਜ਼ਰ ਗੁਰਜੀਤ ਸਿੰਘ ਠੱਠਾ ਨੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ, ਗੌਰਵਦੀਪ ਸਿੰਘ ਵਲਟੋਹਾ, ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ ਗੱਗੋਬੂਹਾ, ਸਾਬਕਾ ਡਾਇਰੈਕਟਰ ਦਲਜੀਤ ਸਿੰਘ ਐਮਾ, ਪਿ੍ਥੀਪਾਲ ਸਿੰਘ ਸੋਹਲ, ਬਿਕਰਮਜੀਤ ਸਿੰਘ ਸਿੰਘ ਸੁਰਸਿੰਘ, ਗੁਰਜੀਤ ਸਿੰਘ ਪੰਜਵੜ, ਰਾਮ ਸਿੰਘ ਨਾਮਧਾਰੀ, ਸਰਪੰਚ ਸੋਨੂੰ ਬਰਾੜ ਦੋਦੇ, ਜਗਤਾਰ ਸਿੰਘ ਜੱਗਾ ਸਵਰਗਾਪੁਰੀ, ਅਜਮੇਰ ਸਿੰਘ ਕਾਕਾ ਛਾਪਾ ਅਤੇ ਹੋਰ ਵੀ ਹਾਜ਼ਰ ਸਨ |