14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 21-07-2025
ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਹੋਰ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ ਨੇ ਦੱਸਿਆ ਕਿ ਜ਼ਿਲ੍ਹੇ ਵਿਚੋਂ ਨਸ਼ੇ ਦਾ ਖਾਤਮਾ ਕਰਨ ਲਈ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਥਾਣਾ ਵੈਰੋਵਾਲ ਦੇ ਏ.ਐਸ.ਆਈ. ਬਿੱਕਰ ਸਿੰਘ ਨੇ ਅੱਡਾ ਦਾਰਾਪੁਰ ਵੈਰੋਵਾਲ ਤੋਂ ਅੰਮਿ੍ਤਪਾਲ ਸਿੰਘ ਉਰਫ਼ ਹੈਪੀ ਪੁੱਤਰ ਨਿਰਮਲ ਸਿੰਘ ਵਾਸੀ ਮੀਆਂਵਿੰਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਸਿਲਵਰ ਪੇਪਰ ਪੰਨੀ, ਜਿਸ ਉਪਰ ਨਸ਼ੀਲੀ ਵਸਤੂ ਲੱਗੀ ਹੋਈ ਸੀ, 10 ਰੁਪਏ ਦੇ ਨੋਟ ਦੀ ਬਣੀ ਹੋਈ ਪਾਈਪ ਅਤੇ ਇਕ ਲਾਈਟਰ ਬਰਾਮਦ ਕੀਤਾ ਹੈ | ਥਾਣਾ ਵੈਰੋਵਾਲ ਦੇ ਹੀ ਏ.ਐਸ.ਆਈ. ਲਖਵਿੰਦਰ ਸਿੰਘ ਵਲੋਂ ਗਸ਼ਤ ਦੌਰਾਨ ਮੁਖ਼ਬਰ ਦੀ ਇਤਲਾਹ 'ਤੇ ਗੁਰਪ੍ਰੀਤ ਸਿੰਘ ਉਰਫ਼ ਲਾਡੀ ਨੰਬਰਦਾਰ ਪੁੱਤਰ ਜਸਬੀਰ ਸਿੰਘ ਵਾਸੀ ਰਾਮਪੁਰ ਨਰੋਤਮਪੁਰ ਨੂੰ ਕਾਬੂ ਕਰਕੇ ਉਸ ਦੇ ਕੋਲੋਂ 6750 ਮਿ.ਲੀ. ਨਾਜਾਿ ੲਜ਼ ਸ਼ਰਾਬ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਵੈਰੋਵਾਲ ਦੇ ਏ.ਐਸ.ਆਈ. ਚਰਨਜੀਤ ਸਿੰਘ ਨੇ ਅੱਡਾ ਸਰਲੀ ਕਲਾਂ ਦੇ ਕੋਲ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਜੋਗਿੰਦਰ ਸਿੰਘ ਪੁੱਤਰ ਰੂੜ ਸਿੰਘ ਵਾਸੀ ਸਰਲੀ ਖੁਰਦ ਨੂੰ 6750 ਮਿ.ਲੀ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਗੁਰਪਾਲ ਸਿੰਘ ਨੇ ਗਸ਼ਤ ਦੌਰਾਨ ਪਿੰਡ ਵੇਈਾਪੂਈਾ ਦੇ ਕੋਲੋਂ ਰਸਤੇ ਵਿਚ ਦੋ ਵਿਅਕਤੀ ਲਾਈਟਰ ਨਾਲ ਅੱਗ ਲਗਾ ਕੇ ਸਿਲਵਰ ਪੰਨੀ 'ਤੇ ਨਸ਼ੇ ਦਾ ਸੇਵਨ ਕਰ ਰਹੇ ਸਨ, ਨੂੰ 10 ਰੁਪਏ ਦੇ ਨੋਟ ਦੀ ਬਣੀ ਪਾਈਪ, ਸਿਲਵਰ ਪੇਪਰ ਅਤੇ ਲਾਈਟਰ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ ਸਮਸ਼ੇਰ ਸਿੰਘ ਉਰਫ਼ ਸ਼ੇਰੂਾ ਪੁੱਤਰ ਗੁਰਮੀਤ ਸਿੰਘ ਵਾਸੀ ਫਤਿਆਬਾਦ, ਸੁਖਵਿੰਦਰ ਸਿੰਘ ਉਰਫ਼ ਛਿੰਦਾ ਪੁੱਤਰ ਗਿਆਨ ਸਿੰਘ ਵਾਸੀ ਵੇਈਾਪੂਈਾ ਵਜੋਂ ਹੋਈ | ਥਾਣਾ ਵਲਟੋਹਾ ਦੇ ਏ.ਐਸ.ਆਈ. ਅਵਤਾਰ ਸਿੰਘ ਨੇ ਪਿੰਡ ਆਸਲ ਉਤਾੜ ਤੋਂ ਗਸ਼ਤ ਦੌਰਾਨ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ | ਫੜੇ ਗਏ ਵਿਅਕਤੀ ਦੀ ਪਛਾਣ ਕੁਲਵੰਤ ਸਿੰਘ ਉਰਫ਼ ਕੰਤਾ ਪੁੱਤਰ ਅਜੀਤ ਸਿੰਘ ਵਾਸੀ ਪੱਤੀ ਅਲੀਆਣਾ ਆਸਲ ਉਤਾੜ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐਸ.ਆਈ. ਰਾਜਬੀਰ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਗੁਰਲਾਲ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਵਾਂ ਤਾਰਾ ਸਿੰਘ ਦੇ ਘਰ ਛਾਪਾ ਮਾਰ ਕੇ ਉਸ ਦੇ ਕਬਜ਼ੇ ਵਿਚੋਂ 6750 ਮਿ. ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐਸ.ਆਈ. ਗੁਰਿੰਦਰ ਸਿੰਘ ਨੇ ਕਸਬਾ ਹਰੀਕੇ ਤੋਂ ਬੁਰਜ ਦੇਵਾ ਸਿੰਘ, ਅਲੀਪੁਰ ਆਦਿ ਪਿੰਡਾਂ ਦੀ ਗਸ਼ਤ ਕਰਦੇ ਹੋਏ ਪੁਲ ਸੂਆ ਹਰੀਕੇ ਪੱਜੇ ਤਾਂ ਉਨ੍ਹਾਂ ਨੂੰ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੋਮੀ ਲਿਫਾਫਾ ਸੁੱਟ ਕੇ ਖਿਸਕਣ ਲੱਗਾ, ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕਰਕੇ ਜਦ ਉਸ ਵਲੋਂ ਸੁੱਟੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਛਾਣ ਸਾਜਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬੇਰੀ ਮੁਹੱਲਾ ਹਰੀਕੇ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਏ.ਐਸ.ਆਈ. ਹਰਵਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਨੇੜ੍ਹੇ ਮੜੀਆਂ ਘਰਿਆਲਾ ਵਿਖੇ ਮੌਜੂਦ ਸਨ ਤਾਂ ਇਕ ਮੋਨਾ ਨੌਜਵਾਨ ਝਾੜੀਆਂ ਵਿਚ ਲਾਈਟਰ ਨਾਲ ਪੰਨੀ ਨਾਲ ਹੈਰੋਇਨ ਦਾ ਸੇਵਨ ਕਰ ਰਿਹਾ ਸੀ, ਜਿਸ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਲਾਈਟਰ, ਇਕ ਪੰਨੀ ਹੈਰੋਇਨ ਨਾਲ ਕਾਲੀ ਹੋਈ, ਇਕ 20 ਰੁਪਏ ਦਾ ਨੋਟ ਰੋਲ ਕੀਤਾ ਹੋਇਆ ਬਰਾਮਦ ਹੋਇਆ | ਫੜੇ ਗਏ ਵਿਅਕਤੀ ਦੀ ਪਛਾਣ ਬਲਜੀਤ ਸਿੰਘ ਉਰਫ਼ ਬੀਤਾ ਪੁੱਤਰ ਕਾਰਜ ਸਿੰਘ ਵਾਸੀ ਵਰਨਾਲਾ ਵਜੋਂ ਹੋਈ | ਐਸ.ਐਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ | ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ |
ਪਿਛਲੀ ਖ਼ਬਰ ਦਲਜੀਤ ਸਿੰਘ ਐਮਾਂ ਅਤੇ ਮਨਜਿੰਦਰ ਸਿੰਘ ਐਮਾਂ ਨੇ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੁਖਬੀਰ ਸਿੰਘ ਬਾਦਲ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।