14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਦਲਜੀਤ ਸਿੰਘ ਐਮਾਂ ਅਤੇ ਮਨਜਿੰਦਰ ਸਿੰਘ ਐਮਾਂ ਨੇ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 21-07-2025
ਝਬਾਲ, 20 ਜੁਲਾਈ (ਸੁਖਦੇਵ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ, ਸਰਪੰਚ ਮਨਜੀਤ ਕੌਰ ਬਾਠ ਅਤੇ ਸਤਨਾਮ ਸਿੰਘ ਬਾਠ ਨੂੰ ਡਾਇਰੈਕਟਰ ਦਲਜੀਤ ਸਿੰਘ ਐਮਾ ਅਤੇ ਮਨਜਿੰਦਰ ਸਿੰਘ ਰੰਧਾਵਾ ਨੇ ਸਨਮਾਨਿਤ ਕੀਤਾ | ਉਨ੍ਹਾਂ ਨੇ ਪਿ੍ੰਸੀਪਲ ਰੰਧਾਵਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਜ਼ਾਦ ਗਰੁੱਪ ਦੇ ਸਮੂਹ ਮੈਂਬਰਾਂ ਵਲੋਂ ਜਿੱਤ ਨੰੂ ਯਕੀਨੀ ਬਣਾਉਣ ਲਈ ਦਿਨ ਰਾਤ ਇਕ ਕੀਤਾ ਜਾਵੇਗਾ | ਇਸ ਮੌਕੇ ਪਰਮਜੀਤ ਸਿੰਘ ਗੱਗੋਬੂਹਾ, ਚੇਅਰਮੈਨ ਹਰਵੰਤ ਸਿੰਘ ਝਬਾਲ, ਰਾਮ ਸਿੰਘ ਨਾਮਧਾਰੀ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਪੂਰਨ ਸਿੰਘ ਝਬਾਲ, ਸਾਬਕਾ ਸਰਪੰਚ ਵਰਿੰਦਰਜੀਤ ਸਿੰਘ ਹੀਰਾ ਪੁਰ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬਾਬਾ ਲੰਗਾਹ, ਸੁਖਜਿੰਦਰ ਸਿੰਘ ਵਿੱਕੀ, ਸਰਪੰਚ ਹਰਭਾਲ ਸਿੰਘ ਲਾਡੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਵਿਚ ਭਾਜਪਾ ਦੀ ਹੋਵੇਗੀ ਰਿਕਾਰਡ ਤੋੜ ਜਿੱਤ- ਰੌਕੀ ਬੁਰਜ ਅਗਲੀ ਖ਼ਬਰ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।