ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਭਾਰਤੀ ਜਨਤਾ ਪਾਰਟੀ ਨੂੰ ਸ਼ਾਨਦਾਰ ਲੀਡ ਨਾਲ ਜਿਤਾ ਕੇ ਇਹ ਸੀਟ ਭਾਜਪਾ ਦੀ ਝੋਲੀ ਵਿਚ ਪਾਈ ਜਾਵੇਗੀ ਅਤੇ ਇਸ ਜਿੱਤ ਨਾਲ ਨਵਾਂ ਇਤਿਹਾਸ ਸਿਰਜੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸਿੰਘ ਰੌਕੀ ਬੁਰਜ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਨਾ ਤਾਂ ਸੂਬੇ ਦਾ ਕੁਝ ਸੰਵਾਰਿਆ ਹੈ ਅਤੇ ਨਾ ਹੀ ਪੰਜਾਬ ਦੇ ਲੋਕਾਂ ਨੂੰ ਕੋਈ ਸਹੂਲਤਾਂ ਦਿੱਤੀਆਂ, ਕਿਉਂਕਿ ਅੱਜ ਵੱਡੇ ਪੱਧਰ 'ਤੇ ਨੌਜਵਾਨ ਬੇਰੁਜ਼ਗਾਰੀ ਕਰਕੇ ਹਰ ਥਾਂ ਧੱਕੇ ਖਾਣ ਲਈ ਮਜ਼ਬੂਰ ਹਨ | ਰੌਕੀ ਬੁਰਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰ ਅੰਦੇਸ਼ੀ ਸੋਚ ਸਦਕਾ ਦੇਸ਼ ਦੀ ਹੋ ਰਹੀ ਵਿਕਾਸਸ਼ੀਲ ਤਰੱਕੀ ਅਤੇ ਸੁਰੱਖਿਆ ਪੱਖੋਂ ਵਿਸ਼ਾਲ ਮਜ਼ਬੂਤੀ ਕਰਕੇ ਸਾਰੇ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਮੋਦੀ 'ਤੇ ਮਾਣ ਕਰ ਰਹੇ ਹਨ ਅਤੇ ਹੁਣ ਲੋਕ ਚਾਹੁੰਦੇ ਹਨ ਕਿ ਪੰਜਾਬ ਦੀ ਵਾਗਡੋਰ ਵੀ ਭਾਰਤੀ ਜਨਤਾ ਪਾਰਟੀ ਦੇ ਹੱਥ ਵਿਚ ਆਵੇ | ਇਸ ਮੌਕੇ ਜਸਵੰਤ ਸਿੰਘ ਪੱਡਾ ਮੀਤ ਪ੍ਰਧਾਨ, ਅਮਨਦੀਪ ਕੌਰ ਉੱਪਲ, ਗੁਰਮੁਖ ਸਿੰਘ ਬਲੇਰ, ਕੁਲਦੀਪ ਸਿੰਘ ਬੱਬੂ, ਗੁਲਜਾਰ ਸਿੰਘ ਜਹਾਂਗੀਰ ਪ੍ਰਧਾਨ ਐੱਸ.ਸੀ. ਮੋਰਚਾ, ਡਾ. ਸੁਬੇਗ ਸਿੰਘ ਰੈਸ਼ੀਆਣਾ, ਸੁਰਜੀਤ ਸਿੰਘ ਮਾਹਲ ਆਦਿ ਹਾਜ਼ਰ ਸਨ |