14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪ੍ਰਧਾਨ ਸਕੱਤਰ ਸਿੰਘ ਡਲੀਰੀ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ

ਨਸ਼ਾ ਮੁਕਤੀ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਸਕੱਤਰ ਸਿੰਘ ਡਲੀਰੀ ਤੇ ਹੋਰ | ਤਸਵੀਰ: ਬੌਬੀ <br/> 21-07-2025
ਭਿੱਖੀਵਿੰਡ, 20 ਜੁਲਾਈ (ਬੌਬੀ)-ਪੰਜਾਬ ਸਰਕਾਰ ਦੀ ਮੁਹਿਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਯਾਤਰਾਵਾਂ ਕੱਢੀਆਂ ਗਈਆਂ, ਜਿਸ ਵਿਚ ਨਗਰ ਪੰਚਾਇਤ ਭਿੱਖੀਵਿੰਡ ਦੇ ਪ੍ਰਧਾਨ ਸਕੱਤਰ ਸਿੰਘ ਡਲੀਰੀ, ਹਲਕਾ ਕੁਆਡੀਨੇਟਰ ਜੋਗਿੰਦਰ ਸੰਧੂ, ਬੀ.ਡੀ.ਪੀ.ਓ. ਬਲਜਿੰਦਰ ਸਿੰਘ, 'ਆਪ' ਆਗੂ ਸੁਖਰਾਜ ਸਿੰਘ ਬੀ.ਏ. ਆਦਿ ਸ਼ਾਮਿਲ ਹੋਏ | ਮੀਟਿੰਗ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਯਾਤਰਾ ਮੌਕੇ ਪ੍ਰਧਾਨ ਸਕੱਤਰ ਸਿੰਘ ਡਲੀਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਚਾਇਤ ਅਤੇ ਪਿੰਡ ਦੇ ਵਸਨੀਕਾਂ ਨੂੰ ਜੇਕਰ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਮਿਲਦੀ ਹੈ ਤਾਂ ਉਹ ਸੂਚਨਾ ਪੁਲਿਸ ਥਾਣਿਆਂ 'ਚ ਦੇਣ ਦੀ ਕਿ੍ਪਾਲਤਾ ਕਰਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਕੁਆਰਡੀਨੇਟਰ ਜੋਗਿੰਦਰ ਸਿੰਘ ਸੰਧੂ ਨੇ ਕਿਹਾ ਕਿ ਅਕਾਲੀਆਂ ਦੇ 10 ਸਾਲ ਦੇ ਰਾਜ ਦੌਰਾਨ ਹੀ ਪੰਜਾਬ 'ਚ ਨਸ਼ਿਆਂ ਦਾ ਹੜ੍ਹ ਆਇਆ ਸੀ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ ਖਿਲਾਫ਼ ਤਿੱਖੀ ਮੁਹਿਮ ਵਿੱਢੀ ਗਈ ਹੈ, ਜਿਸ ਤਹਿਤ ਹਜ਼ਾਰਾਂ ਹੀ ਨਸ਼ੇ ਦੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਹੈ | ਜੋਗਿੰਦਰ ਸੰਧੂ ਨੇ ਆਖਿਆ ਕਿ ਇਹ ਮੁਹਿਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ਦੇ ਨਾਲ ਨਸ਼ਾ ਮੁਕਤ ਨਹੀਂ ਕਰ ਦਿੱਤਾ ਜਾਂਦਾ | 'ਆਪ' ਆਗੂ ਸੁਖਰਾਜ ਸਿੰਘ ਬੀ.ਏ. ਨੇ ਆਖਿਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਨਸ਼ਿਆਂ ਦਾ ਜਾਲ ਇਸ ਕਦਰ ਫੈਲਾਇਆ ਗਿਆ ਸੀ ਕਿ ਪੰਜਾਬ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਪੁਲਿਸ ਨੂੰ ਸਖ਼ਤ ਮਿਹਨਤ ਕਰਨੀ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਸਰਪੰਚ ਗੁਰਜੀਤ ਸਿੰਘ ਖਾਲੜਾ, ਸਰਪੰਚ ਸੁਖਮਨਦੀਪ ਸਿੰਘ ਚੱਕ, ਸਰਪੰਚ ਲਵਪ੍ਰੀਤ ਸਿੰਘ ਥੇਹਕਲਾ, ਸਰਪੰਚ ਅਰਸ਼ਦੀਪ ਸਿੰਘ ਗਿਲਪੰਨ ਆਦਿ ਪੰਚਾਇਤਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵਲੋਂ ਨਸ਼ਾ ਮੁਕਤੀ ਮੁਹਿੰਮ 'ਚ ਵਢਮੁੱਲਾ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਬੀ.ਡੀ.ਪੀ.ਓ. ਬਲਜਿੰਦਰ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ 'ਆਪ' ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਛੇੜੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ 'ਚ ਸਰਕਾਰ ਅਤੇ ਪ੍ਰਸ਼ਾਸਨ ਦਾ ਡੱਟ ਕੇ ਸਾਥ ਦਿੱਤਾ ਜਾਵੇ | ਅਖੀਰ ਵਿਚ ਬੀ.ਡੀ.ਪੀ.ਓ. ਬਲਜਿੰਦਰ ਸਿੰਘ ਵਲੋਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਹੁੰ ਵੀ ਚੁਕਾਈ ਗਈ | ਇਸ ਮੌਕੇ ਪਿੰਡ ਖਾਲੜਾ ਮੰਡੀ ਦੇ ਸਰਪੰਚ ਗੁਰਜੀਤ ਸਿੰਘ ਜੰਡ, ਪਿੰਡ ਥੇਹਕਲਾ ਦੇ ਸਰਪੰਚ ਯੋਧਾ ਸਿੰਘ ਲਵਦੀਪ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ, ਮਨਜੀਤ ਕੌਰ, ਗੁਰਦੀਪ ਸਿੰਘ ਪੰਚ, ਸਤਵਿੰਦਰ ਕੌਰ, ਗਿਲਪੰਨ ਦੇ ਸਰਪੰਚ ਸਾਹਿਬ ਸਿੰਘ, ਅਰਸ਼ਦੀਪ ਸਿੰਘ ਪੰਚ, ਗੁਰਮੀਤ ਸਿੰਘ, ਕੁਲਵੰਤ ਕੌਰ, ਬਲਜਿੰਦਰ ਕੌਰ, ਸਲਵਿੰਦਰ ਸਿੰਘ ਪੰਚ, ਸਰਪੰਚ ਸੁਖਮਨਦੀਪ ਸਿੰਘ ਚੱਕਮੁਗਲ, ਗੁਰਕਰਮ ਸਿੰਘ ਪੰਚ, ਹਰਦੇਵ ਸਿੰਘ ਪੰਚ, ਅਜੀਤ ਸਿੰਘ ਪੰਚ, ਸੁਰਜੀਤ ਕੌਰ ਪੰਚ, ਜਸਵੰਤ ਸਿੰਘ ਚੱਕ, ਗੁਰਸਾਹਿਬ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਸੁਖਬੀਰ ਸਿੰਘ, ਬਖਸ਼ੀਸ਼ ਸਿੰਘ ਸਾਬਕਾ ਸਰਪੰਚ, ਬਾਬਾ ਸੁੱਖਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਜਲਾਲਾਬਾਦ ਕੰਨਿਆ ਹਾਈ ਅਤੇ ਪ੍ਰਾਇਮਰੀ ਸਕੂਲਾਂ ਅਤੇ ਸੇਵਾ ਕੇਂਦਰ ਵਿਖੇ ਫੋਗਿੰਗ ਕਰਵਾਈ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਵਿਚ ਭਾਜਪਾ ਦੀ ਹੋਵੇਗੀ ਰਿਕਾਰਡ ਤੋੜ ਜਿੱਤ- ਰੌਕੀ ਬੁਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।