14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕਿਸਾਨ ਜਥੇਬੰਦੀ ਵਲੋਂ ਐਸ.ਐਸ.ਪੀ. ਦਫ਼ਤਰ ਦੇ ਅਣਮਿੱਥੇ ਸਮੇਂ ਲਈ ਧਰਨੇ ਦੀਆਂ ਤਿਆਰੀਆਂ ਮੁਕੰਮਲ

ਅਜੀਤ ਡੈਸਕ 21-07-2025
ਤਰਨ ਤਾਰਨ, 20 ਜੁਲਾਈ (ਇਕਬਾਲ ਸਿੰਘ ਸੋਢੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਮਿਤੀ 21 ਜੁਲਾਈ ਤੋਂ ਜ਼ਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ. ਦਫਤਰ ਅੱਗੇ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ | ਇਸ ਧਰਨੇ ਵਿਚ ਪਹਿਲੇ ਦਿਨ 4 ਜੋਨਾਂ ਵਲੋਂ ਬੈਠਿਆ ਜਾਵੇਗਾ ਤੇ ਧਰਨੇ ਦੀਆਂ ਸਾਰੇ ਜ਼ੋਨਾਂ ਦੀਆਂ ਜਿੰਮੇਵਾਰੀਆਂ ਤੈਅ ਕੀਤੀਆਂ ਜਾ ਚੁੱਕੀਆਂ ਹਨ | ਹਰ ਰੋਜ਼ ਪਿੰਡਾਂ ਵਿਚੋਂ ਪ੍ਰਸ਼ਾਦੇ ਤੇ ਦੁੱਧ ਆਦਿ ਇਕੱਠਾ ਕਰਕੇ ਲਿਆਂਦਾ ਜਾਵੇਗਾ ਤੇ ਐਸ.ਐਸ.ਪੀ. ਦਫ਼ਤਰ ਵਿਖੇ ਵੀ ਲੰਗਰ ਚਲਾਇਆ ਜਾਵੇਗਾ | ਜੋਨ ਬਾਬਾ ਬੀਰ ਸਿੰਘ ਜੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਤੇ ਜਰਨਲ ਸਕੱਤਰ ਬਲਜਿੰਦਰ ਸਿੰਘ ਸੇਰੋਂ ਨੇ ਧਰਨੇ ਦੀਆਂ ਮੀਟਿੰਗਾਂ ਕਰਕੇ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਦੇ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ ਦੌਰਾਨ ਪੁਲਿਸ ਪ੍ਰਸ਼ਾਸਨ ਦੇ ਕਾਲੇ ਕਾਰਨਾਮਿਆਂ ਨੂੰ ਆਮ ਲੋਕਾਂ ਸਾਹਮਣੇ ਨੰਗਿਆਂ ਕੀਤਾ ਜਾਵੇਗਾ ਕਿ ਜ਼ਿਲ੍ਹਾ ਪੁਲਿਸ ਕਿਵੇਂ ਨਸ਼ੇ ਦੇ ਕਾਰੋਬਾਰ ਵਿਚ ਗਲਤਾਨ ਹੋ ਚੁੱਕੀ ਹੈ ਤੇ ਕਿਵੇਂ ਨਸ਼ੇ ਵਿਚ ਪੁਲਿਸ ਦੇ ਆਪਣੇ ਕਰਮਚਾਰੀ ਗਰਕ ਹੋ ਰਹੇ ਹਨ | ਯੁੱਧ ਨਸ਼ਿਆਂ ਵਿਰੁੱਧ ਤਹਿਤ ਇੱਕ ਡਰਾਮੇਬਾਜ਼ੀ ਹੀ ਕੀਤੀ ਜਾ ਰਹੀ ਹੈ ਤੇ ਆਮ ਲੋਕਾਂ ਉੱਤੇ ਪੁਲਿਸ ਸਹਿਮ ਦਾ ਮਾਹੌਲ ਬਣਾ ਰਹੀ ਹੈ | ਇਸ ਮੌਕੇ ਸੁਖਦੇਵ ਸਿੰਘ ਸ਼ਹਾਬਪੁਰ, ਸੰਤੋਖ ਸਿੰਘ ਕਲੇਰ, ਅਮਨਦੀਪ ਸਿੰਘ ਸੇਰੋਂ, ਮੇਜਰ ਸਿੰਘ ਦੁੱਗਲਵਾਲਾ, ਤਜਿੰਦਰ ਸਿੰਘ ਮੁਰਾਦਪੁਰਾ, ਸੁਖਦੇਵ ਸਿੰਘ ਦੀਨਪੁਰ, ਫਤਿਹ ਸਿੰਘ ਪਿੱਦੀ, ਗੁਰਦਿਆਲ ਸਿੰਘ ਨੌਰੰਗਾਬਾਦ, ਹਰਪ੍ਰੀਤ ਸਿੰਘ ਬੰਗਾਲੀਪੁਰ, ਬਲਜੀਤ ਸਿੰਘ ਬੇਗਮਪੁਰ, ਗਿਆਨਦੀਪ ਸਿੰਘ ਬਾਗੜੀਆਂ, ਹਰਦੀਪ ਸਿੰਘ ਸੰਘੇ, ਫੁੰਮਣ ਸਿੰਘ ਬਾਠ, ਗੁਰਸੇਵਕ ਸਿੰਘ ਅਲਾਵਲਪੁਰ, ਸੁਬੇਗ ਸਿੰਘ ਨੰਬਰਦਾਰ ਰਸੂਲਪੁਰ, ਸੋਨੂੰ ਰਸੂਲਪੁਰ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸਕੂਲ ਮੈਨੇਜਮੈਂਟ ਕਮੇਟੀਆਂ ਵਿਚ ਰਾਜਨੀਤਿਕ ਦਖ਼ਲਅੰਦਾਜ਼ੀ ਦੇ ਮਾੜੇ ਨਤੀਜੇ ਸਾਹਮਣੇ ਆਉਣ ਲੱਗੇ-­ ਡੀ.ਟੀ.ਐੱਫ. ਅਗਲੀ ਖ਼ਬਰ ਪਿੰਡ ਜਲਾਲਾਬਾਦ ਕੰਨਿਆ ਹਾਈ ਅਤੇ ਪ੍ਰਾਇਮਰੀ ਸਕੂਲਾਂ ਅਤੇ ਸੇਵਾ ਕੇਂਦਰ ਵਿਖੇ ਫੋਗਿੰਗ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।