ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)-ਕਿਰਤੀ ਕਿਸਾਨ ਯੂਨੀਅਨ ਪਿੰਡ ਇਕਾਈ ਵਲੀਪੁਰ ਦੀ ਮੀਟਿੰਗ ਹਰਵਿੰਦਰ ਸਿੰਘ ਮਿਡਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨਛੱਤਰ ਸਿੰਘ ਮੁਗਲਚੱਕ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਨੇ ਬੋਲਦਿਆਂ ਕਿਹਾ ਕਿ 25 ਜੁਲਾਈ ਦੀ ਸੰਗਰੂਰ ਰੈਲੀ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਪੁਲਿਸ ਦੀ ਮਦਦ ਨਾਲ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਲਈ ਪੁਲਿਸ ਦੇ ਸਹਿਯੋਗ ਨਾਲ ਸੰਘਰਸ਼ ਲੜਨ ਵਾਲੀਆਂ ਧਿਰਾਂ ਉੱਪਰ ਅੱਤਿਆਚਾਰ ਕੀਤਾ ਜਾ ਰਿਹਾ ਹੈ, ਜੋ ਕਿ ਬਰਦਾਸ਼ਤ ਤੋਂ ਬਾਹਰ ਹੈ | ਇਸ ਦੌਰਾਨ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਗੰਜਾ ਮੁਗਲ ਚੱਕ, ਗੱਜਣ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਮੰਗਲ ਸਿੰਘ, ਸਤਨਾਮ ਸਿੰਘ, ਰਾਜਵਿੰਦਰ ਸਿੰਘ, ਮਨਜਿੰਦਰ ਸਿੰਘ, ਜੋਗਾ ਸਿੰਘ, ਦਿਲਬਾਗ ਸਿੰਘ, ਅਜੀਤ ਸਿੰਘ ਨੰਬਰਦਾਰ, ਸ਼ਿੰਗਾਰਾ ਸਿੰਘ, ਅਮਨਦੀਪ ਸਿੰਘ, ਯੁੱਧਵੀਰ ਸਿੰਘ, ਲਖਬੀਰ ਸਿੰਘ, ਅੰਗਰੇਜ ਸਿੰਘ, ਲਖਵਿੰਦਰ ਸਿੰਘ, ਬੁੱਧ ਸਿੰਘ ਆਦਿ ਕਿਸਾਨ ਹਾਜ਼ਰ ਹੋਏ |