14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵਲੋਂ ਮਨਾਇਆ ਕਾਲਾ ਦਿਵਸ

ਅਜੀਤ ਡੈਸਕ 21-07-2025
ਤਰਨ ਤਾਰਨ, 20 ਜੁਲਾਈ (ਇਕਬਾਲ ਸਿੰਘ ਸੋਢੀ)-ਪੰਜਾਬ ਭਰ ਦੇ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜ਼ਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੱਦੇ 'ਤੇ ਕਾਲੇ ਦਿਵਸ ਵਜੋਂ ਪੰਜਾਬ ਭਰ ਦੇ ਸਾਰੇ ਜ਼ਿਲਿ੍ਹਆਂ ਤੇ ਬਲਾਕਾਂ, ਦਫ਼ਤਰਾਂ, ਸਕੂਲਾਂ, ਡਿਊਟੀ ਵਾਲੇ ਸਥਾਨਾਂ 'ਤੇ ਡਿਊਟੀ ਕਰਦਿਆਂ ਹੋਇਆ ਕਾਲੇ ਬਿੱਲੇ, ਕਾਲੇ ਰਿਬਨ ਬੰਨ ਕੇ ਮਨਾਇਆ ਗਿਆ ਅਤੇ ਅਧੂਰੇ ਪੇਅ ਸਕੇਲ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ | ਕਾਲੇ ਦਿਵਸ ਵਜੋਂ ਮਨਾਉਣ 'ਤੇ ਫਰੰਟ ਆਗੂਆਂ ਨੇ ਕਿਹਾ ਕਿ ਪਿਛਲੀ ਸਰਕਾਰ ਵਲੋਂ ਇਹ ਮਾਰੂ ਨੋਟੀਫੀਕੇਸ਼ਨ 17 ਜੁਲਾਈ 2020 ਨੂੰ ਲਾਗੂ ਕੀਤਾ ਗਿਆ ਤੇ ਉਸ ਸਮੇਂ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਮਾਰੂ ਨੋਟੀਫੀਕੇਸ਼ਨ ਦਾ ਵਿਰੋਧ ਕੀਤਾ ਗਿਆ ਸੀ ਤੇ ਸੱਤਾ ਵਿਚ ਆਉਣ 'ਤੇ ਸਭ ਤੋਂ ਪਹਿਲਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਤੇ ਪਰਖ ਕਾਲ ਦਾ ਸਮਾਂ ਘੱਟ ਕਰਨ ਦੀ ਗਰੰਟੀ ਵੀ ਦਿੱਤੀ ਗਈ ਸੀ, ਜੋ ਕਿ 3 ਸਾਲ ਪੂਰੇ ਹੋਣ ਤੱਕ ਵੀ ਪੂਰੀ ਨਹੀਂ ਕੀਤੀ ਗਈ | ਇਸ ਤੋਂ ਇਲਾਵਾ ਸੂਬਾ ਕਮੇਟੀ ਨੇ ਸਰਕਾਰ ਤੇ ਹਾਈਕੋਰਟ ਤੇ ਸੁਪਰੀਮ ਕੋਰਟ ਦੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿਚ ਮੁਲਾਜ਼ਮਾਂ ਦੇ ਹੱਕ ਵਿਚ ਆਏ ਫ਼ੈਸਲਿਆਂ ਨੂੰ ਵੀ ਸਭ 'ਤੇ ਲਾਗੂ ਕਰਨ ਦੀ ਮੰਗ ਕੀਤੀ | ਅੱਜ ਦੇ ਪ੍ਰੋਗਰਾਮ ਸੰਬੰਧੀ ਆਗੂਆਂ ਨੇ ਕਿਹਾ ਕਿ ਡਿਊਟੀ ਕਰਦਿਆਂ ਹੁਣ ਤੱਕ ਦਾ ਮੁਲਾਜ਼ਮਾਂ ਦਾ ਇਹ ਸਭ ਤੋਂ ਵੱਡਾ ਤੇ ਸਫ਼ਲ ਪ੍ਰੋਗਰਾਮ ਸਰਕਾਰ ਵਿਰੁੱਧ ਹੈ ਜਿਸ ਤੋਂ ਸਰਕਾਰ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਜੇਕਰ ਵੱਖ-ਵੱਖ ਵਿਭਾਗਾਂ ਦੇ ਸਮੂਹ ਮੁਲਾਜ਼ਮਾਂ ਤੇ ਜੇਕਰ ਪੰਜਾਬ ਪੇਅ ਸਕੇਲ ਬਹਾਲ ਨਹੀਂ ਹੁੰਦੇ ਤਾਂ ਇਸ ਦਾ ਆਉਣ ਵਾਲੀਆਂ 2027 ਦੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਕਿੰਨਾ ਵੱਡਾ ਨੁਕਸਾਨ ਹੋਣਾ | ਉਨ੍ਹਾਂ ਤੋਂ ਵੱਧ ਕੇ ਕੋਈ ਨਹੀਂ ਜਾਣ ਸਕਦਾ ਕਿ ਮੁਲਾਜ਼ਮ ਏਕਤਾ ਕਿ ਹੁੰਦੀ ਹੈ | ਆਗੂਆਂ ਨੇ ਸਰਕਾਰ ਨੂੰ ਏਨੀਆਂ ਘੱਟ ਤਨਖਾਹਾਂ 'ਤੇ ਕੰਮ ਕਰਨ ਲਈ ਮਜ਼ਬੂਰ ਕੀਤਾ ਹੋਇਆ ਹੈ, ਜਿਸ ਕਰਕੇ ਮਾਨਸਿਕ ਪ੍ਰੇਸ਼ਾਨੀ ਤੇ ਹੋਰ ਪਰਿਵਾਰਕ ਜ਼ਰੂਰਤਾਂ ਪੂਰੀਆਂ ਕਰਨੀਆਂ ਮੁਸ਼ਕਿਲ ਹੋਈਆਂ ਹਨ | ਘਰਾਂ ਤੋਂ 150 ਤੋਂ 250 ਕਿਲੋਮੀਟਰ ਦੂਰ ਡਿਊਟੀਆਂ ਕਰਨਾ ਤੇ ਹਰ ਮਹੀਨੇ 15000 ਤੋਂ 20000 ਘੱਟ ਤਨਖਾਹ ਮਿਲਣਾ ਉਨ੍ਹਾਂ ਨਾਲ ਕਿੱਥੋਂ ਦਾ ਇਨਸਾਫ਼ ਹੈ | ਆਗੂਆਂ ਨੇ ਸਪੱਸ਼ਟ ਕੀਤਾ ਕਿ ਇਸ ਐਕਸ਼ਨ ਤੋਂ ਬਾਅਦ ਅਗਸਤ ਵਿਚ ਸੂਬਾ ਪੱਧਰੀ ਰੈਲੀ ਵੀ ਆਉਣ ਸਮੇਂ ਵਿਚ ਕੀਤੀ ਜਾਵੇਗੀ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਮੁਲਾਜ਼ਮ ਸ਼ਿਰਕਤ ਕਰਨਗੇ | ਇਸ ਮੌਕੇ ਪ੍ਰਤਾਪ ਸਿੰਘ ਠੱਠਗੜ੍ਹ, ਅਮਰਦੀਪ ਸ਼ਰਮਾ, ਕੰਵਰਦੀਪ ਸਿੰਘ ਢਿੱਲੋਂ, ਪਿ੍ੰਸਦੀਪ ਸਿੰਘ, ਵਿਸ਼ਾਲ ਅਰੋੜਾ, ਸੁਰਿੰਦਰ ਨਾਥ, ਭੁਪਿੰਦਰ ਸਿੰਘ ਨਾਗੀ, ਬੀਰਇੰਦਰ ਸਿੰਘ, ਜੁਨੇਸ਼ ਗੁਪਤਾ, ਅਮਨਦੀਪ ਸਿੰਘ, ਲਖਬੀਰ ਸਿੰਘ, ਰੁਪਿੰਦਰ ਕੌਰ, ਜਸਵਿੰਦਰ ਕੌਰ, ਨਿਧੀ, ਰਵੀ ਸਹੋਤਾ, ਸੰਦੀਪ ਕੰਬੋਜ, ਅਮਨਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਿਰਮਲਾ ਰਾਣੀ ਅਤੇ ਹੋਰ ਕਈ ਸਾਥੀ ਹਾਜ਼ਰ ਸਨ |
ਪਿਛਲੀ ਖ਼ਬਰ ਐੱਮ.ਐੱਸ.ਐੱਮ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਵਿਖੇ ਮੈਡੀਕਲ ਕੈਂਪ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਸਵੈ-ਨਿਰਭਰ ਬਣਾਉਣ ਲਈ ਕੀਤੀ ਬਿਜ਼ਨੈਸ ਬਲਾਸਟਰ ਪ੍ਰੋਗਰਾਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।