14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਆਰ.ਬੀ.ਐਸ.ਕੇ. ਪ੍ਰੋਗਰਾਮ ਤਹਿਤ 8 ਸਾਲਾ ਵੰਸ਼ਦੀਪ ਸਿੰਘ ਦਾ ਹੋਇਆ ਮੁਫ਼ਤ ਸਫ਼ਲ ਇਲਾਜ

ਅਜੀਤ ਡੈਸਕ 21-07-2025
ਤਰਨ ਤਾਰਨ, 20 ਜੁਲਾਈ (ਇਕਬਾਲ ਸਿੰਘ ਸੋਢੀ)- ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫਸਰ ਕਮ ਨੋਡਲ ਅਫ਼ਸਰ, ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ (ਆਰ.ਬੀ.ਐ?ਸ.ਕੇ.) ਡਾ. ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਦੇ ਰਹਿਣ ਵਾਲੇ 8 ਸਾਲਾ ਵੰਸ਼ਦੀਪ ਸਿੰਘ ਦਾ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ (ਆਰ.ਬੀ. ਐਸ.ਕੇ.) ਪ੍ਰੋਗਰਾਮ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਫੋਰਟਿਸ ਹਸਪਤਾਲ ਵਿਖੇ ਦਿਲ ਦੀ ਬਿਮਾਰੀ ਦਾ ਸਫ਼ਲ ਇਲਾਜ ਬਿਲਕੁਲ ਮੁਫਤ ਕਰਵਾਇਆ ਗਿਆ | ਜਮਾਂਦਰੂ ਦਿਲ ਦੇ ਰੋਗ ਤੋਂ ਪੀੜ੍ਹਤ ਵੰਸ਼ਦੀਪ ਸਿੰਘ ਦੇ ਇਲਾਜ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਆਰ.ਬੀ.ਐਸ.ਕੇ. ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ 'ਚ ਪੜ੍ਹਦੇ ਵਿਦਿਆਰਥੀਆਂ ਦਾ ਇਲਾਜ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਬਿਲਕੁਲ ਮੁਫਤ ਕਰਵਾਇਆ ਜਾਂਦਾ ਹੈ ਅਤੇ ਆਰ.ਬੀ.ਐਸ.ਕੇ. ਟੀਮ ਵਲੋਂ ਰੋਜ਼ਾਨਾ ਸਰਕਾਰੀ ਸਕੂਲਾਂ ਵਿਖੇ ਦੌਰਾ ਕਰਕੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਜਾਂਦੀ ਹੈ | ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕੁਝ ਸਮਾਂ ਪਹਿਲਾਂ ਪਿੰਡ ਬ੍ਰਹਮਪੁਰਾ ਦੇ ਸਰਕਾਰੀ ਸਕੂਲ ਵਿਖੇ ਪਹੁੰਚੀ ਆਰ.ਬੀ.ਐਸ.ਕੇ. ਟੀਮ ਵਲੋਂ ਵੰਸ਼ਦੀਪ ਸਿੰਘ ਦੀ ਜਦੋਂ ਸਿਹਤ ਜਾਂਚ ਕੀਤੀ ਗਈ ਤਾਂ ਉਨ੍ਹਾਂ ਉਸ ਨੂੰ ਦਿਲ ਦੀ ਬਿਮਾਰੀ ਹੋਣ ਦਾ ਖਦਸ਼ਾ ਪ੍ਰਗਟਾਇਆ ਜਦੋਂ ਟੀਮ ਨੇ ਜਿਸ ਉਪਰੰਤ ਵੰਸ਼ਦੀਪ ਦਾ ਇਲਾਜ ਡਾਕਟਰਾਂ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਫੋਰਟਿਸ ਹਸਪਤਾਲ ਸਫਲ ਇਲਾਜ ਕੀਤਾ ਗਿਆ | ਨੋਡਲ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਆਰ.ਬੀ.ਐਸ.ਕੇ. ਪ੍ਰੋਗਰਾਮ ਤਹਿਤ 30 ਇਲਾਜਯੋਗ ਬਿਮਾਰੀਆਂ ਤੋਂ ਪੀੜ੍ਹਤ ਬੱਚਿਆਂ ਦਾ ਇਲਾਜ ਸਿਹਤ ਵਿਭਾਗ ਵਲੋਂ ਬਿਲਕੁਲ ਮੁਫਤ ਕਰਵਾਇਆ ਜਾਂਦਾ ਹੈ | ਤੰਦਰੁਸਤ ਹੋਣ ਤੋਂ ਬਾਅਦ ਦਫ਼ਤਰ ਸਿਵਲ ਸਰਜਨ ਪਹੁੰਚੇ ਮਨਰਾਜ ਦੇ ਮਾਤਾ-ਪਿਤਾ ਨੇ ਕਿਹਾ ਕਿ ਇਲਾਜ ਤੋਂ ਪਹਿਲਾ ਉਸ ਸਾਹ ਚੜ੍ਹਣ ਦੀ ਸਮੱਸਿਆਂ ਅਤੇ ਛਾਤੀ 'ਚ ਦਰਦ ਰਹਿੰਦਾ ਸੀ ਪਰ ਹੁਣ ਉਹ ਪੂਰੀ ਤਰਾਂ੍ਹ ਸਿਹਤਮੰਦ ਹੈ | ਇਸ ਮੌਕੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਰਾਘਵ ਗੁਪਤਾ, ਡਾ. ਅਵਲੀਨ ਕੌਰ, ਜ਼ਿਲ੍ਹਾ ਮਾਸ ਮੀਡਿਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਕੋਰਡੀਨੇਟਰ ਰਜਨੀ ਸ਼ਰਮਾ ਆਦਿ ਮੌਜੂਦ ਰਹੇ |
ਪਿਛਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਅਗਲੀ ਖ਼ਬਰ ਤਨੇਜਾ ਓਵਰਸੀਜ਼ ਕੱਦ ਗਿੱਲ ਵਿਖੇ ਬੂਟਿਆਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।