14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਅਜੀਤ ਡੈਸਕ 21-07-2025
ਤਰਨ ਤਾਰਨ, 20 ਜੁਲਾਈ (ਇਕਬਾਲ ਸਿੰਘ ਸੋਢੀ)-ਸੀ ਪਾਈਟ ਕੈਂਪ ਪੱਟੀ ਜ਼ਿਲ੍ਹਾ ਤਰਨ ਤਾਰਨ ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਰਡ) ਗੁਰਦਰਸ਼ਨ ਸਿੰਘ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਜਿੰਨ੍ਹਾਂ ਨੌਜਵਾਨਾਂ ਨੇ ਜੁਲਾਈ 2025 ਵਿਚ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਦੇ ਦਿੱਤੀ ਹੈ ਅਤੇ ਉਹ ਯੁਵਕ ਫਿਜੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਪੱਟੀ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ | ਤਰਨ ਤਾਰਨ ਜ਼ਿਲ੍ਹੇ ਵਿਚ ਨੌਜਵਾਨਾਂ ਦੇ ਫਿਜੀਕਲ ਟੈਸਟ ਦੀ ਟ੍ਰੇਨਿੰਗ ਚੱਲ ਰਹੀ ਹੈ | ਅਗਨੀਵੀਰ ਆਰਮੀ ਭਰਤੀ ਦੀ ਮਿਤੀ 6 ਅਕਤੂਬਰ 2025 ਤੋਂ ਸ਼ੁਰੂ ਹੋ ਰਹੀ ਹੈ | ਇਸ ਲਈ ਯੁਵਕ ਸੀ ਪਾਈਟ ਕੈਂਪ ਪੱਟੀ ਵਿਖੇ ਪਹੁੰਚ ਕੇ ਫਿਜੀਕਲ ਦੀ ਤਿਆਰੀ ਸ਼ੁਰੂ ਕਰਨ | ਯੁਵਕ ਸਵੇਰੇ 9 ਵਜੇ ਤੋਂ ਲੈ ਕੇ 11:30 ਵਜੇ ਤੱਕ ਪਹੁੰਚ ਕੇ ਆਪਣੀ ਐਡਮਿਸ਼ਨ ਕਰਵਾ ਸਕਦੇ ਹਨ | ਕੈਂਪ ਵਿਚ ਆਉਣ ਸਮੇਂ ਆਨ ਲਾਈਨ ਰਜਿਸਟ੍ਰੇਸ਼ਨ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਂਜੀਡੈਂਸ ਦੀ ਫੋਟੋ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਅਧਾਰ ਕਾਰਡ ਦੇ ਫੋਟੋ ਸਟੇਟ ਦੀ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਉਹ ਖਾਤਾ ਚਾਲੂ ਹਾਲਤ ਵਿਚ ਹੋਵੇ | ਨਾਲ ਹੀ ਪਾਸਪੋਰਟ ਸਾਈਜ਼ ਦੀ ਇਕ ਫੋਟੋ, ਇਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ | ਨੌਜਵਾਨਾਂ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਕੱਦ 5 ਫੁੱਟ 7 ਇੰਚ ਹੋਵੇ | ਕੈਂਪ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਟੇ੍ਰਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫ਼ਤ ਦਿੱਤਾ ਜਾਵੇਗਾ ਅਤੇ ਫਿਜੀਕਲ ਦੀ ਤਿਆਰੀ ਲਈ ਕੋਈ ਫੀਸ ਨਹੀਂ ਲਈ ਜਾਵੇਗੀ |
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਨੂੰ ਵਿਧਾਇਕ ਲਾਲਪੁਰਾ ਨੇ ਕੀਤਾ ਸੰਬ... ਅਗਲੀ ਖ਼ਬਰ ਆਰ.ਬੀ.ਐਸ.ਕੇ. ਪ੍ਰੋਗਰਾਮ ਤਹਿਤ 8 ਸਾਲਾ ਵੰਸ਼ਦੀਪ ਸਿੰਘ ਦਾ ਹੋਇਆ ਮੁਫ਼ਤ ਸਫ਼ਲ ਇਲਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।