ਅੰਮਿ੍ਤਸਰ, 20 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੰਮਿ੍ਤਸਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2025-26 ਦੇ ਉਦਘਾਟਨ ਮੌਕੇ ਇਕ ਵਿਸ਼ੇਸ਼ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਸਥਾਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਸੁਦਰਸ਼ਨ ਕਪੂਰ ਅਤੇ ਪਿ੍ੰਸੀਪਲ ਡਾ. ਪੁਸ਼ਪਿੰਦਰ ਵਾਲੀਆ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਪਿ੍ੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਪਰਮਾਤਮਾ ਦਾ ਧੰਨਵਾਦ ਕੀਤਾ ਅਤੇ ਪ੍ਰਾਰਥਨਾ ਕੀਤੀ ਕਿ ਕਾਲਜ ਇਸ ਨਵੇਂ ਸੈਸ਼ਨ 'ਚ ਸਫਲਤਾ ਦੀਆਂ ਨਵੀਆਂ ਉਚਾਈਆਂ 'ਤੇ ਪਹੁੰਚੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ 'ਚ ਵੈਦਿਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਾਲਜ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਇੰਡੀਆ ਟੂਡੇਜ਼ ਬੈਸਟ ਕਾਲਜ ਇਨ ਇੰਡੀਆ 2025 ਰੈਂਕਿੰਗ ਸੂਚੀ 'ਚ ਵਿਲੱਖਣ ਦਰਜਾ ਪ੍ਰਾਪਤ ਕਰਨ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਕਾਲਜ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ | ਇਸ ਦੌਰਾਨ ਇੰਦਰਪਾਲ ਆਰੀਆ (ਪ੍ਰਧਾਨ ਆਰੀਆ ਸਮਾਜ, ਲਕਸ਼ਮਣਸਰ) ਨੇ ਪਿ੍ੰਸੀਪਲ ਡਾ. ਵਾਲੀਆ ਨੂੰ ਕਾਲਜ ਦੀਆਂ ਪ੍ਰਾਪਤੀਆਂ 'ਤੇ ਵਧਾਈ ਦਿੱਤੀ | ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਨਰਿੰਦਰ ਕੁਮਾਰ ਅਤੇ ਵਿਜੇ ਮਹਿਕ ਦੁਆਰਾ ਭਜਨਾਂ ਰਾਹੀਂ ਸਾਰਿਆਂ ਨੂੰ ਨਿਹਾਲ ਕੀਤਾ | ਡਾ. ਅਨੀਤਾ ਨਰਿੰਦਰ ਦੁਆਰਾ ਕੁਸ਼ਲ ਮੰਚ ਸੰਚਾਲਨ ਕੀਤਾ ਗਿਆ | ਇਸ ਮੌਕੇ ਸਥਾਨਕ ਸਲਾਹਕਾਰ ਕਮੇਟੀ ਦੇ ਮੈਂਬਰ ਡਾ. ਅਰਵਿੰਦ ਸ਼ਰਮਾ, ਪਿਆਰਾ ਲਾਲ ਸੇਠ, ਅਸ਼ੋਕ ਕਪੂਰ, ਸੰਦੀਪ ਆਹੂਜਾ, ਕਰਨਲ ਵੇਦ ਮਿੱਤਰ, ਅਤੁਲ ਮਹਿਰਾ, ਇੰਦਰਜੀਤ ਠੁਕਰਾਲ, ਅਨਿਲ ਵਿਨਾਇਕ, ਹਰੀਸ਼ ਕੁਮਾਰ ਅਤੇ ਪਿ੍ੰਸੀਪਲ ਪੱਲਵੀ ਸੇਠੀ ਤੋਂ ਇਲਾਵਾ ਕਾਲਜ ਦੀ ਆਰੀਆ ਯੁਵਤੀ ਸਭਾ ਦੇ ਮੈਂਬਰ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਤੇ ਵਿਦਿਆਰਥਣਾਂ ਮੌਜੂਦ ਸਨ |