ਜਗਦੇਵ ਕਲਾਂ, 20 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਘੁੱਕੇਵਾਲੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਬਹੁਤ ਤਕੜਾ ਬਲ ਮਿਲਿਆ ਜਦੋਂ ਅਕਾਲੀ ਦਲ ਅਤੇ ਹੋਰ ਰਵਾਇਤੀ ਪਾਰਟੀਆਂ ਨਾਲ ਸੰਬੰਧਿਤ ਦਰਜਨ ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਕਬੂਲਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸ: ਧਾਲੀਵਾਲ ਵਲੋਂ ਜਗਨਦੀਪ ਸਿੰਘ ਰਿੰਪੂ, ਮੌਜੂਦਾ ਮੈਂਬਰ ਰਣਜੀਤ ਸਿੰਘ ਅਤੇ ਮੈਂਬਰ ਸੁਖਵਿੰਦਰ ਸਿੰਘ ਆਦਿ ਦਰਜਨਾਂ ਪਰਿਵਾਰਾਂ ਵਲੋਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਸਰਪੰਚ ਜਗਦੀਸ਼ ਸਿੰਘ ਘੁੱਕੇਵਾਲੀ, ਸਰਪੰਚ ਧਨਵੰਤ ਸਿੰਘ ਸੈਂਸਰਾ ਕਲਾਂ, ਸਰਪੰਚ ਹਰਪ੍ਰੀਤ ਸਿੰਘ ਸੈਂਸਰਾ ਖੁਰਦ ਅਤੇ ਹੋਰ ਆਗੂ ਮੌਜੂਦ ਸਨ |