ਬਾਬਾ ਬਕਾਲਾ ਸਾਹਿਬ, 20 ਜੁਲਾਈ (ਰਾਜਨ)-9 ਅਗਸਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ 'ਰੱਖੜ ਪੁੰਨਿਆਂ' ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਸਾਬਕਾ ਕਾਂਗਰਸੀ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਦਰਜਨ ਤੋਂ ਵੱਧ ਵੱਖ-ਵੱਖ ਪਿੰਡਾਂ ਵਿਚ ਤੂਫਾਨੀ ਦੌਰੇ ਕੀਤੇ ਅਤੇ ਲੋਕਾਂ ਨੂੰ ਕਾਂਗਰਸ ਦੀ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਲਾਮਬੱਧ ਕੀਤਾ | ਪਿੰਡ ਬੇਦਾਦਪੁਰ ਵਿਖੇ ਠੇਕੇਦਾਰ ਮਲਕੀਤ ਸਿੰਘ (ਡਾਇਰੈਕਟਰ ਮਾਰਕੀਟ ਕਮੇਟੀ ਰਈਆ) ਦੇ ਗ੍ਰਹਿ ਵਿਖੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਅੱਜ ਪੰਜਾਬ ਵਿਚ ਸਭ ਅੱਛਾ ਨਹੀਂ ਚੱਲ ਰਿਹਾ, ਅਨਮੋਲ ਗਗਨ ਮਾਨ ਨੇ ਅਸਤੀਤਾ ਦੇ ਦਿੱਤਾ ਹੈ ਅਤੇ ਕਈ ਹੋਰ ਵਿਧਾਇਕ ਭਗਵੰਤ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਦੁਖੀ ਬੈਠੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਮੁਖਰਾਜ ਸਿੰਘ ਰਾਜਨ ਸਿੱਧੂ ਬੇਦਾਦਪੁਰ, ਸਰਪੰਚ ਅਜਮੇਰ ਸਿੰਘ, ਕੁਲਵੰਤ ਸਿੰਘ ਸਿੱਧੂ, ਨਿਰਮਲ ਸਿੰਘ ਬਿੱਟੀ, ਦਿਲਬਾਗ ਸਿੰਘ, ਰਾਮਪਾਲ ਸਿੰਘ, ਤਰਸੇਮ ਸਿੰਘ, ਮੰਗਲ ਸਿੰਘ, ਬਹਾਦਰ ਸਿੰਘ, ਸੁਖਦੇਵ ਸਿੰਘ, ਹਰਬੀਰ ਸਿੰਘ (ਸਾਰੇ ਬੇਦਾਦਪੁਰ) ਤੋਂ ਇਲਾਵਾ ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਗੁਰਦਿਆਲ ਸਿੰਘ ਕੰਗ ਬੁਟਾਰੀ, ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ, ਮਲੂਕ ਸਿੰਘ ਢਿੱਲੋਂ ਜੱਲੂਵਾਲ, ਚੇਅਰਮੈਨ ਜਤਿੰਦਰ ਸਿੰਘ ਸੋਨੂੰ, ਸਰਪੰਚ ਅਵਤਾਰ ਸਿੰਘਤ ਖਤੀ ਚੱਕ, ਮੈਂਬਰ ਖਜ਼ਾਨ ਸਿੰਘ ਤਖਤੂ ਚੱਕ, ਪ੍ਰੀਤਮ ਸਿੰਘ ਠੱਠੀਆਂ, ਬਚਿੱਤਰ ਸਿੰਘ ਇਟਲੀ, ਥਾਣੇਦਾਰ ਬਿਕਰਮ ਸਿੰਘ, ਸਰਪੰਚ ਹੈਪੀ ਟੌਂਗ, ਜਗਦੀਪ ਸਿੰਘ ਮਾਨ, ਅਰਸ਼ ਬੱਲ ਬਲਾਕ ਪ੍ਰਧਾਨ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ, ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ, ਸਰਪੰਚ ਮਾਸਟਰ ਬਲਜਿੰਦਰ ਸਿੰਘ ਵਡਾਲਾ, ਗੁਰਬਿੰਦਰ ਸਿੰਘ ਸਾਹਬੀ ਟਪਿਆਲਾ, ਚੇਅਰਮੈਨ ਨਿਰਵੈਰ ਸਿੰਘ ਸਾਹਬੀ, ਸਰਪੰਚ ਹਰਜਿੰਦਰ ਸਿੰਘ ਜਸਪਾਲ ਆੜ੍ਹਤੀ, ਸਰਪੰਚ ਇੰਦਰਜੀਤ ਸਿੰਘ ਸੇਰੋਂ ਆਦਿ ਆਗੂਆਂ ਨੇ ਹਾਜ਼ਰੀ ਭਰੀ |