ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮਿਤੀ 9 ਅਗਸਤ ਨੂੰ ਸਾਲਾਨਾ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਅੱਜ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਵਿਚ ਤੂਫਾਨੀ ਦੌਰੇ ਕੀਤੇ | ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਜਥੇ. ਜਲਾਲ ਉਸਮਾ ਨੇ ਕਿਹਾ ਕਿ ਇਤਿਹਾਸਕ ਨਗਰ ਵਿਖੇ 9 ਅਗਸਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਾਦ ਨੂੰ ਸਮਰਪਿਤ, ਸਾਲਾਨਾ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਪਿ੍ੰ: ਦਿਲਬਾਗ ਸਿੰਘ ਮਾਨ, ਕੌਂਸਲਰ ਕੁਲਵੰਤ ਸਿੰਘ ਰੰਦਾਵਾ, ਗੁਰਜਿੰਦਰ ਸਿੰਘ ਸਠਿਆਲਾ ਪ੍ਰਧਾਨ ਯੂਥ ਵਿੰਗ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ ਸਰਕਲ ਪ੍ਰਧਾਨ, ਰਾਜਿੰਦਰ ਸਿੰਘ ਬਿੱਲਾ ਵੈਰੋਵਾਲ, ਜ: ਹਰਦੇਵ ਸਿੰਘ ਨਾਗੋਕੇ, ਸਵਰਨ ਸਿੰਘ ਸਰਪੰਚ ਤੇ ਸਰਕਲ ਪ੍ਰਧਾਨ, ਸੁਖਵੰਤ ਸਿੰਘ ਮੱਲਾ ਸਰਪੰਚ, ਸਤਪਾਲ ਸਿੰਘ ਨੱਥੋਕੇ ਸਰਕਲ ਪ੍ਰਧਾਨ, ਅਜਾਇਬ ਸਿੰਘ ਸਾਬਕਾ ਸਰਪੰਚ, ਲਖਵੰਤ ਸਿੰਘ ਬਿੱਲੂ ਸਰਲੀ ਪ੍ਰਧਾਨ ਕਿਸਾਨ ਯੂਨੀਅਨ, ਪਰਮਜੀਤ ਸਿੰਘ ਸੈਸਰਾ, ਲੱਖਾ ਸਿੰਘ ਖੱਖ, ਸੂਰਤਾ ਸਿੰਘ ਪਹਿਲਵਾਨ, ਬਿਕਰਮਜੀਤ ਸਿੰਘ ਯੂਥ ਪ੍ਰਧਾਨ, ਸੁਲੱਖਣ ਸਿੰਘ ਜਥੇ: ਸ਼ਰਲੀ, ਜਸਪਾਲ ਸਿੰਘ, ਦਿਆਲ ਸਿੰਘ ਮੈਂਬਰ ਪੰਚਾਇਤ, ਸੁਲੱਖਣ ਸਿੰਘ ਨੰਬਰਦਾਰ, ਕੁਨੰਣ ਸਿੰਘ, ਅਮਰੀਕ ਸਿੰਘ ਫੌਜੀ ਆਦਿ ਹਾਜ਼ਰ ਸਨ |