ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 9 ਅਗਸਤ ਨੂੰ ਆ ਰਹੇ ਸਾਲਾਨਾ ਜੋੜ ਮੇਲਾ ਸਾਚਾ ਗੁਰੂ ਲਾਧੋ ਰੇ ਦਿਵਸ (ਮੇਲਾ ਰੱਖੜ ਪੁੰਨਿਆਂ) ਉਪਰ ਐਤਕੀਂ ਵੀ ਵਿਸ਼ਾਲ ਪੰਥਕ ਕਾਨਫਰੰਸ ਕਰਵਾਈ ਜਾਵੇਗੀ | ਇਸ ਸੰਬੰਧੀ ਇੱਥੇ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਇਕ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਪ੍ਰਗਟ ਸਿੰਘ ਮੀਆਂਵਿੰਡ, ਚਰਨਦੀਪ ਸਿੰਘ ਭਿੰਡਰ, ਸਰਪੰਚ ਸਰਬਜੀਤ ਸਿੰਘ ਖਾਨਪੁਰ, ਸੁਖਦੇਵ ਸਿੰਘ ਸੰਧੂ ਕਾਦੀਆਂ, ਜੁਗਰਾਜ ਸਿੰਘ ਮਹਿਤਾ, ਜਤਿੰਦਰ ਸਿੰਘ ਮਹਿਤਾ, ਅਮਨਦੀਪ ਸਿੰਘ ਡੱਡੂਆਣਾ, ਮਨਜਿੰਦਰ ਸਿੰਘ ਤਰਨ ਤਾਰਨ, ਸਤਿੰਦਰਜੀਤ ਸਿੰਘ ਪਠਾਨਕੋਟ, ਜਸਵਿੰਦਰ ਸਿੰਘ ਬਾਦਲ, ਗੁਰਲਾਲ ਸਿੰਘ ਸਖੀਰਾ, ਐਡਵੋਕੇਟ ਅਜੈਪਾਲ ਸਿੰਘ ਗੁਰਦਾਸਪੁਰ ਅਤੇ ਨਿਰਵੈਰ ਸਿੰਘ ਫਿਰੋਜ਼ਪੁਰ ਆਦਿ ਦੇ ਨਾਂ ਵਰਨਣਯੋਗ ਹਨ | ਉਕਤ 13 ਮੈਂਬਰੀ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੇ ਸਾਲਾਨਾ ਜੋੜ ਮੇਲੇ 'ਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਕਾਰਜਾਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸ: ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਵਿਸਾਲ ਕਾਨਫਰੰਸ ਕੀਤੀ ਜਾਵੇਗੀ | ਕਾਨਫਰੰਸ ਦੀ ਕਾਮਯਾਬੀ ਲਈ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਚਾਚਾ ਸੁਖਚੈਨ ਸਿੰਘ, ਪ੍ਰਗਟ ਸਿੰਘ ਜੱਲੂਪੁਰ ਖੈੜਾ, ਨਰਿੰਦਰ ਸਿੰਘ ਕਲਸੀਆਂ, ਕਾਰਣਬੀਰ ਸਿੰਘ ਖੇਮਕਰਨ, ਮਨਜਿੰਦਰ ਸਿੰਘ ਕਲਸੀਆਂ, ਗੁਰਪ੍ਰੀਤ ਸਿੰਘ ਕੰਮੋਕੇ, ਨਿਸ਼ਾਨ ਸਿੰਘ ਟਪਿਆਲਾ, ਹਰਪ੍ਰੀਤ ਸਿੰਘ ਕਲੇਰ, ਪਵਿੱਤਰਜੀਤ ਸਿੰਘ ਬਹਾਦਰਪੁਰ, ਜਤਿੰਦਰ ਸਿੰਘ ਮਹਿਤਾ, ਮਨਜੀਤ ਸਿੰਘ ਪਾਹੜਾ, ਕੁਲਦੀਪ ਸਿੰਘ ਧਾਰੀਵਾਲ, ਕਰਮਜੀਤ ਸਿੰਘ ਖਾਨਪੁਰ, ਸਰਮੁੱਖ ਸਿੰਘ ਖੇਮਕਰਨ ਆਦਿ ਹੋਰ ਪਿੰਡਾਂ ਦੇ ਮੁਹਤਬਰ ਆਗੂ ਸਰਗਰਮ ਹਨ |