14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵਿਧਾਇਕ ਟੌਂਗ ਨੇ ਬਾਬਾ ਬਕਾਲਾ ਸਾਹਿਬ ਦੇ ਵਾਰਡ 3, 4, 6, 9 ਵਿਚ 'ਯੁੱਧ ਨਸ਼ਿਆਂ ਵਿਰੁੱਧ' ਰੈਲੀ ਦੌਰਾਨ ਨਸ਼ਾ ਤਸਕਰਾਂ ਦਾ ਸਾਥ ਨਾ ਦੇਣ ਦੀ ਸਹੁੰ ਚੁਕਾਈ <br/>

ਬਾਬਾ ਬਕਾਲਾ ਸਾਹਿਬ ਦੇ ਵਾਰਡ 3,4,6,9 ਵਿਚ 'ਯੁੱਧ ਨਸ਼ਿਆਂ ਵਿਰੁੱਧ' ਰੈਲੀ ਦੌਰਾਨ ਨਸ਼ਾ ਤਸਕਰਾਂ ਦਾ ਸਾਥ ਨਾ ਦੇਣ ਦੀ ਸਹੁੰ ਚੁਕਾਉਂਦੇ ਹੋਏ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ | ਨਾਲ ਹਨ ਚੌਂਕੀ ਇੰਚਾਰਜ ਬਲਵਿੰਦਰ ਸਿੰਘ ਅਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 21-07-2025
ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਹਲਕ ਵਿਧਾਇਕ ਦਲਬੀਰ ਸਿੰਘ ਟੌਂਗ 'ਯੁੱਧ ਨਸ਼ਿਆਂ ਵਿਰੁੱਧ' ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਵਾਰਡ ਨੰਬਰ 3,4,6,9 ਵਿਖੇ ਪਹੁੰਚ ਕੇ ਨਸ਼ਿਆਂ ਵਿਰੁੱਧ ਰੈਲੀ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਨਸ਼ਾ ਤਸਕਰਾਂ ਦਾ ਸਾਥ ਨਾ ਦੇਣ ਅਤੇ ਉਨ੍ਹਾਂ ਦੀ ਜ਼ਮਾਨਤ ਨਾ ਦੇਣ ਦੀ ਸਹੁੰ ਚੁਕਾਈ | ਉਨ੍ਹਾਂ ਨਸ਼ਾ ਖਤਮ ਕਰਨ ਲਈ ਲੋਕਾਂ ਕੋਲੋਂ ਸਾਥ ਮੰਗਦਿਆਂ ਕਿਹਾ ਕਿ ਨਸ਼ਾ ਖਤਮ ਕਰਨਾ ਸਾਡੀਆਂ ਨਸਲਾਂ ਦੇ ਭਵਿੱਖ ਲਈ ਜਰੂਰੀ ਹੈ | ਇਸ ਮੌਕੇ ਉਨ੍ਹਾਂ ਨੇ ਮੌਜੂਦ ਅਧਿਕਾਰੀਆਂ, ਸਣੇ ਪੰਚਾਇਤਾਂ, ਨੰਬਰਦਾਰਾਂ, ਡਿਫੈਂਸ ਕਮੇਟੀਆਂ ਨੂੰ ਸਮੂਹਿਕ ਤੌਰ 'ਤੇ ਨਸ਼ਿਆਂ ਵਿਰੁੱਧ ਹਲਫ ਦਿਵਾਉਂਦਿਆਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਤੁਹਾਡੇ ਸਹਿਯੋਗ ਨਾਲ ਇਸ ਯੁੱਧ ਵਿਚ ਵੀ ਫਤਹਿ ਹਾਸਿਲ ਕਰਨ ਜਾ ਰਹੀ ਹੈ | ਇਸ ਮੌਕੇ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ ਛੱਜਲਵੱਡੀ, ਕੌਂਸਲਰ ਗੁਰਮੀਤ ਸਿੰਘ ਪਨੇਸਰ, ਕੌਂਸਲਰ ਜੈਮਲ ਸਿੰਘ ਭੁੱਲਰ, ਕੌਂਸਲਰ ਮਨਜੀਤ ਕੌਰ, ਕੌਂਸਲਰ ਗੁਰਮੀਤ ਕੌਰ ਭੁੱਲਰ, ਨੰਬਰਦਾਰ ਬਲਦੇਵ ਸਿੰਘ, ਚੌਂਕੀ ਇੰਚਾਰਜ ਬਲਵਿੰਦਰ ਸਿੰਘ, ਕੌਂਸਲਰ ਮਨਜਿੰਦਰ ਸਿੰਘ, ਖਾਲਸਾ ਰੈਡੀਮੇਡ, ਕੁਲਦੀਪ ਸਿੰਘ ਦੁਪੱਟਾ ਸੈਂਟਰ, ਧਾਮੀ ਮੋਬਾਈਲ (ਸਾਰੇ ਬਾਬਾ ਬਕਾਲਾ ਸਾਹਿਬ), ਬਲਾਕ ਪ੍ਰਧਾਨ ਸਰਵਣ ਸਿੰਘ ਬਲਸਰਾਏ, ਸਰਪੰਚ ਤੇਜਿੰਦਰ ਸਿੰਘ ਬੱਲ ਬੁਤਾਲਾ, ਤੇਜਵੰਤ ਸਿੰਘ ਬੱਲ, ਸੰਜੀਵ ਭੰਡਾਰੀ ਰਈਆ, ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਸਰਪੰਚ ਵਰਿੰਦਰ ਸਿੰਘ ਮਿੱਠੂ ਧੂਲਕਾ, ਸਰਪੰਚ ਸਰਵਿੰਦਰ ਸਿੰਘ ਸੁਧਾਰ, ਸਰਪੰਚ ਜੋਧਾ ਸਿੰਘ ਛਾਪਿਆਂਵਾਲੀ, ਪ੍ਰਧਾਨ ਹੀਰਾ ਸਿੰਘ ਭੱਠੇ ਵਾਲੇ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ, ਜ: ਬਲਦੇਵ ਸਿੰਘ ਬੋਦੇਵਾਲ, ਸਰਪੰਚ ਜਤਿੰਦਰ ਸਿੰਘ ਜੋਤੀ ਦੌਲੋ ਨੰਗਲ, ਪ੍ਰਧਾਨ ਗੁਰਦੇਵ ਸਿੰਘ ਆੜ੍ਹਤੀ, ਸਰਪੰਚ ਜਸਪਾਲ ਸਿੰਘ ਨਰਿੰਜਣਪੁਰ, ਯੋਗਬੀਰ ਸਿੰਘ ਟੌਂਗ, ਸਰਪੰਚ ਕੇਵਲ ਸਿੰਘ ਰਜਾਦੇਵਾਲ, ਸਰਪੰਚ ਹਰਪ੍ਰੀਤ ਸਿੰਘ ਜਲਾਲਪੁਰ ਸ਼ੇਰੋਂ ਘੋਗੇ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੇ ਜਨਮ ਦਿਨ ਦੇ ਮੌਕੇ ਬੂਟੇ ਵੰਡੇ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਬਾਬਾ ਬਕਾਲਾ ਸਾਹਿਬ ਦੀ ਪੰਥਕ ਕਾਨਫਰੰਸ ਨੂੰ ਕਾਮਯਾਬ ਕਰਨ ਲਈ 13 ਮੈਂਬਰੀ ਕਮੇਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।