08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

8ਗਿ੍ਫ਼ਤਾਰ ਵਿਅਕਤੀਆਂ ਪਾਸੋਂ ਤਿੰਨ ਪਿਸਤੌਲ ਬਰਾਮਦ-ਐੱਸ.ਐੱਸ.ਪੀ. ਦੀਪਕ ਪਾਰੀਕ <br/> ਏ.ਜੀ.ਟੀ.ਐੱਫ. ਅਤੇ ਤਰਨ ਤਾਰਨ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਪ੍ਰਭ ਦਾਸੂਵਾਲ ਤੇ ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਮੈਂਬਰ ਗਿ੍ਫ਼ਤਾਰ <br/>

ਅਜੀਤ ਡੈਸਕ 01-09-2025
ਤਰਨਤਾਰਨ, 31 ਅਗਸਤ (ਹਰਿੰਦਰ ਸਿੰਘ)- ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਜ਼ਿਲ੍ਹੇ ਦੇ ਪੱਟੀ ਵਿਚ ਇਕ ਸੈਲੂਨ ਵਿਚ ਹਾਲ ਹੀ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਿਲ ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਗਿ੍ਫ਼ਤਾਰ ਵਿਅਕਤੀਆਂ ਪਾਸੋਂ ਤਿੰਨ 30 ਬੋਰ ਦੇ ਦੇਸੀ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ 24 ਅਗਸਤ ਨੂੰ ਰਾਤ ਸਾਢੇ 9 ਵਜੇ ਦੇ ਕਰੀਬ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਪੱਟੀ ਵਿਖੇ ਇਕ ਸੈਲੂਨ 'ਤੇ ਗੋਲੀਆਂ ਚਲਾਈਆਂ | ਸੈਲੂਨ ਦੇ ਮਾਲਕ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਅਣਪਛਾਤੇ ਮੋਬਾਈਲ ਨੰਬਰਾਂ ਤੋਂ ਫਿਰੌਤੀ ਲਈ ਕਾਲਾਂ ਆ ਰਹੀਆਂ ਸਨ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਪ੍ਰੀਤ ਸਿੰਘ ਉਰਫ ਗਾਂਧੀ ਵਾਸੀ ਖਡੂਰ ਸਾਹਿਬ ਅਤੇ ਜਸਕਰਨ ਉਰਫ ਕਰਨ ਵਾਸੀ ਪਿੰਡ ਫੈਲੋਕੇ ਜ਼ਿਲ੍ਹਾ ਤਰਨ ਤਾਰਨ ਨਾਲ ਸੰਬੰਧਿਤ ਹਨ ਅਤੇ ਘਣਸਾਮਪੁਰੀਆ ਗੈਂਗ ਦੇ ਵਿਦੇਸ਼ੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿਚ ਸਨ ਅਤੇ ਪੈਸੇ ਵਸੂਲਣ ਲਈ ਉਸਦੇ ਨਿਰਦੇਸ਼ਾਂ 'ਤੇ ਗੋਲੀਬਾਰੀ ਕੀਤੀ ਸੀ | ਉਨ੍ਹਾਂ ਕਿਹਾ ਕਿ ਦੋਵੇਂ ਵਿਅਕਤੀ ਪੰਜਾਬ ਵਿਚ ਸਨਸਨੀਖੇਜ਼ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਅਕਸਰ ਆਪਣਾ ਸਥਾਨ ਬਦਲਦੇ ਰਹਿੰਦੇ ਸਨ | ਐੱਸ.ਐੱਸ.ਪੀ. ਨੇ ਦੱਸਿਆ ਕਿ ਏ.ਡੀ.ਜੀ.ਪੀ. (ਏ.ਜੀ.ਟੀ.ਐੱਫ) ਪ੍ਰਮੋਦ ਬਾਨ ਦੀ ਅਗਵਾਈ ਵਿਚ ਏ.ਜੀ.ਟੀ.ਐੱਫ ਪੰਜਾਬ ਦੀਆਂ ਟੀਮਾਂ ਨੇ ਤਰਨ ਤਾਰਨ ਪੁਲਿਸ ਨਾਲ ਮਿਲ ਕੇ ਸਰਹਾਲੀ ਰੋਡ ਪਿੰਡ ਕੈਰੋ ਨਜ਼ਦੀਕ ਤੋਂਾ ਦੋਵੇ ਮੁਲਜਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਿਨਾਂ ਕੋਲੋਂ 30 ਬੋਰ ਦੇ ਤਿੰਨ ਦੇਸੀ ਪਿਸਤੌਲ ਵੀ ਬਰਾਮਦ ਹੋਏ ਹਨ | ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਕਤਲ, ਚੋਰੀ ਅਤੇ ਅਸਲਾ ਐਕਟ ਆਦਿ ਦੇ ਕਈ ਮਾਮਲੇ ਦਰਜ ਹਨ | ਐੱਸ.ਐੱਸ.ਪੀ. ਨੇ ਦੱਸਿਆ ਕਿ ਗਿ੍ਫ਼ਤਾਰ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਪੱਟੀ ਵਿਖੇ ਮਾਮਲਾ ਦਰਜ ਕਰਕੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |

ਪਿਛਲੀ ਖ਼ਬਰ ਸਤਲੁਜ ਦਰਿਆ ਨੇ ਪਿੰਡ ਘੜੁੰਮ ਨਜ਼ਦੀਕ ਧੁੱਸੀ ਬੰਨ੍ਹ ਨੂੰ ਲਾਈ ਢਾਹ <br/> ਅਗਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਪਿੰਡ ਚੰਬਾ ਕਲਾਂ ਵਿਖੇ ਪ੍ਰਭਾਵਿਤ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਰਾਹਤ ਸਮੱਗਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।