08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪਿੰਡ ਧੂੰਦਾ ਵਿਖੇ ਲੋਕਾਂ ਦੇ ਘਰਾਂ ਵਿਚ ਪਾਣੀ ਭਰਿਆ <br/>

ਅਜੀਤ ਡੈਸਕ 01-09-2025
ਫਤਿਆਬਾਦ, 31 ਅਗਸਤ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ 'ਚ ਜਿਥੇ ਬਿਆਸ ਦਰਿਆ ਦੇ ਪਾਣੀ ਨੇ ਪਿੰਡ ਧੂੰਦਾ ਤੋੋਂ ਲੈ ਕੇ ਮੁੰਡਾ ਪਿੰਡ ਗੁਜਰਪੁਰਾ ਤੱਕ ਮੰਡ ਖੇਤਰ ਦੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ, ਉਥੇ ਲੋਕਾਂ ਦੇ ਰੈਣ ਬਸੇਰੇ ਵੀ ਬਿਆਸ ਦੇ ਪਾਣੀ ਦੀ ਭੇਟ ਚੜ੍ਹ ਚੁੱਕੇ ਹਨ | ਇਨ੍ਹਾਂ ਹੀ ਬੱਸ ਨਹੀਂ ਕਸਬਾ ਫਤਿਆਬਾਦ ਅਤੇ ਆਸ-ਪਾਸ ਦੇ ਪਿੰਡਾਂ ਵਿਚ ਕੱਲ੍ਹ ਰਾਤ ਤੋਂੋ ਲਗਾਤਾਰ ਪੈ ਰਹੀ ਬਾਰਿਸ਼ ਨੇ ਪਿੰਡਾ ਦੇ ਲੋਕਾਂ ਨੂੰ ਜਿਥੇ ਪ੍ਰੇਸ਼ਾਨੀ 'ਚ ਪਾਇਆ ਹੋਇਆ ਹੈ, ਉਥੇ ਲੋਕਾਂ ਦੇ ਲੈਂਟਰ ਵੀ ਚੋਣੇ ਸ਼ੁਰੂ ਹੋ ਗਏ ਹਨ | ਜਿਸ ਕਾਰਨ ਲੋਕਾਂ ਦੇ ਸਾਹ ਸੂਤੇ ਹੋਏ ਹਨ | ਪਿੰਡ ਧੂੰਦਾ ਦੇ ਢਾਏ ਤੋੋਂ ਥੱਲੇ ਵਾਲੇ ਘਰਾਂ ਵਿਚ ਬਿਆਸ ਦਰਿਆ ਦਾ ਪਾਣੀ ਭਰ ਗਿਆ ਹੈ, ਜਿਸ ਕਾਰਨ ਲੋਕ ਵੱਡੀ ਪ੍ਰੇਸ਼ਾਨੀ ਵਿਚ ਫਸ ਗਏ ਹਨ. ਉਪਰੋ ਬਾਰਿਸ਼ ਵੀ ਰੁਕਣ ਦਾ ਨਾ ਨਹੀਂ ਲੈ ਰਹੀ | ਜਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਬਾਰਿਸ਼ ਪੈਣ ਕਰਕੇ ਦਿਹਾੜੀਦਾਰਾਂ ਦੇ ਚੁੱਲੇ ਠੰਡੇ ਪਏ ਹਨ, ਜੋ ਸਰਕਾਰ ਅਤੇ ਪ੍ਰਸ਼ਾਸਨ ਦੇ ਮੂੰਹ ਵੱਲ ਵੇਖ ਰਹੇ ਹਨ |

ਪਿਛਲੀ ਖ਼ਬਰ ਫਤਿਆਬਾਦ ਵਿਖੇ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਚੌਪਹਿਰਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੰਜਾਬੀ ਐਨ.ਆਰ.ਆਈ. ਵੀਰਾਂ ਨੇ ਧੁੱਸੀ ਬੰਨ੍ਹ 'ਤੇ ਲਗਾਏ ਲੰਗਰ ਲਈ 32 ਹਜ਼ਾਰ ਰੁਪਏ ਦੀ ਸੇਵਾ ਭੇਜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।