08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹਾਂ ਨਾਲ ਹੋਈ ਬਰਬਾਦੀ ਕਾਰਨ ਕੇਂਦਰ ਸਰਕਾਰ ਪੰਜਾਬ ਲਈ ਪੈਕਜ ਦਾ ਐਲਾਨ ਕਰੇ- ਪੰਡੋਰੀ <br/>

ਅਜੀਤ ਡੈਸਕ 01-09-2025
ਤਰਨ ਤਾਰਨ, 31 ਅਗਸਤ (ਇਕਬਾਲ ਸਿੰਘ ਸੋਢੀ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਡੈਮਾਂ ਤੋਂ ਜ਼ਿਆਦਾ ਪਾਣੀ ਛੱਡਣ ਕਾਰਨ ਪੰਜਾਬ ਅੰਦਰ ਹੜ੍ਹ ਆਉਣ ਨਾਲ ਹਜ਼ਾਰਾਂ ਘਰ ਪਾਣੀ ਦੀ ਲਪੇਟ ਆਉਣ ਕਾਰਨ ਤਬਾਹ ਹੋ ਗਏ ਹਨ ਪਰ ਰਾਜ ਕਰਦੀ ਧਿਰ ਦੇ ਵਿਧਾਇਕ ਲੋਕਾਂ ਦੀ ਬਾਹ ਨਹੀਂ ਫ਼ੜ ਰਹੇ ਅਤੇ ਨਾ ਹੀ ਕੇਂਦਰ ਸਰਕਾਰ ਪੰਜਾਬ ਦੇ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਕਰ ਰਹੀ ਹੈ | ਦੂਸਰੇ ਪਾਸੇ ਸਮਾਜ ਸੇਵੀ ਅਤੇ ਪੰਜਾਬ ਦੇ ਲੋਕਾਂ ਦਾ ਦਰਦ ਸਮਝਣ ਵਾਲੇ ਲੋਕ ਲੋਕਾਂ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਅਤੇ ਹਰ ਤਰ੍ਹਾਂ ਦੀ ਮਦਦ ਤਨ ਮਨ ਧੰਨ ਨਾਲ ਕਰ ਰਹੇ ਹਨ | ਪੰਡੋਰੀ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨਹੀਂ ਇਸ ਆਫਤ ਤੋਂ ਬਚਾਉਣਾ ਹੈ, ਤਾਂ ਕੇਂਦਰ ਸਰਕਾਰ ਕੁਦਰਤੀ ਆਫਤ ਨਾਲ ਜੂਝ ਰਹੇ ਲੋਕਾਂ ਦੀ ਆਰਥਿਕ ਮਦਦ ਕਰਨ ਲਈ ਫੌਰੀ ਤੌਰ 'ਤੇ ਪੈਕਜ ਦਾ ਅੇੈਲਾਨ ਕਰੇ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਭਾਈ ਕਰਨ ਲਈ ਘੱਟੋ ਘੱਟ 70 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇ ਅਤੇ ਮਜ਼ਦੂਰਾਂ ਨੂੰ ਵੀ ਘੱਟੋ ਘੱਟ 20 ਹਜ਼ਾਰ ਰੁਪਏ ਮੁਆਵਜਾ ਦੇਵੇ |

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਦੇ 28ਵੇਂ ਪਿ੍ੰਸੀਪਲ ਹੋਏ ਸੇਵਾਮੁਕਤ <br/> ਅਗਲੀ ਖ਼ਬਰ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹੜ੍ਹ ਪੀੜਤਾਂ ਵਾਸਤੇ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਵਾਸਤੇ ਫੀਡ ਤੇ ਚੋਕਰ ਵੰਡਿਆ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।