08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਯਤਨਾਂ ਸਦਕਾ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਆਧੁਨਿਕ ਸਿਹਤ ਸਹੂਲਤਾਂ ਨਾਲ ਹੋਵੇਗਾ ਲੈਸ- ਡਾਕਟਰ ਗੁਰਲਾਲ <br/>

ਅਜੀਤ ਡੈਸਕ 01-09-2025
ਝਬਾਲ, 31 ਅਗਸਤ (ਸੁਖਦੇਵ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਯਤਨਾਂ ਸਦਕਾ ਹਸਪਤਾਲ ਵਿਚ ਅਧੁਨਿਕ ਤੇ ਮਿਆਰੀ ਸਿਹਤ ਸਹੂਲਤਾ ਉਪਲਬਧ ਹੋਣ ਨਾਲ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਮਹਿੰਗੇ ਇਲਾਜ ਤੋਂ ਨਿਜ਼ਾਤ ਮਿਲੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਇਰੈਕਟਰ ਡਾਕਟਰ ਗੁਰਲਾਲ ਸਿੰਘ ਨੇ ਦੱਸਿਆ ਦੱਸਿਆ ਸ਼੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਹਿਬ ਦੇ ਵਾਇਸ ਚਾਂਸਲਰ ਡਾਕਟਰ ਏ.ਪੀ. ਸਿੰਘ ਦੇ ਸਹਿਯੋਗ ਨਾਲ ਹਸਪਤਾਲ ਵਿਚ ਆਈ.ਸੀ.ਯੂ., ਅਲਟਰਾਸਾਊਾਡ ਵਰਗੀਆਂ ਸਹੂਲਤਾਂ ਉਪਲਬਧ ਕਰਵਾ ਕੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਲਦੀ ਹੀ ਹਸਪਤਾਲ ਵਿਚ ਦੂਰਬੀਨ ਰਾਹੀਂ ਅਪ੍ਰੇਸ਼ਨ ਸ਼ੁਰੂ ਕਰ ਦਿੱਤੇ ਜਾਣਗੇ | ਇਸ ਮੌਕੇ ਹਾਜ਼ਰ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸਕੱਤਰ ਦਲਜੀਤ ਸਿੰਘ ਐਮਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਸਦਕਾ ਹਸਪਤਾਲ ਵਿਚ ਅਧੁਨਿਕ ਤਕਨੀਕ ਨਾਲ ਸ਼ੁਰੂ ਕੀਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਨਾਲ ਇਸ ਖੇਤਰ ਦੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੀ ਲੁੱਟ ਤੋਂ ਛੁਟਕਾਰਾ ਮਿਲੇਗਾ | ਇਸ ਮੌਕੇ ਮੈਨੇਜਰ ਸਰਬਦਿਆਲ ਸਿੰਘ, ਸੁਪਰਵਾਈਜ਼ਰ ਸੁਰਿੰਦਰ ਸਿੰਘ ਚੂਸਲੇਵੜ, ਜਸਪਾਲ ਸਿੰਘ ਨੌਸ਼ਹਿਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਰਸਾਤੀ ਮੌਸਮ 'ਚ ਕੰਨਾਂ ਦੀਆਂ ਬਿਮਾਰੀਆਂ ਤੋਂ ਰਹੋ ਸਾਵਧਾਨ- ਡਾ. ਰੰਧਾਵਾ <br/> ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।