07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਲਕਾ ਇੰਚਾਰਜ ਹਰਮੀਤ ਸਿੰਘ ਸੰਧੂ ਸਨਮਾਨਿਤ <br/>

ਅਜੀਤ ਡੈਸਕ 01-09-2025
ਤਰਨ ਤਾਰਨ, 31 ਅਗਸਤ (ਇਕਬਾਲ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਵਲੋਂ ਹਰਮੀਤ ਸਿੰਘ ਸੰਧੂ ਨੂੰ ਹਲਕਾ ਇੰਚਾਰਜ ਲਗਾਉਣ 'ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਗੁਰੂ ਕਾ ਖੂਹ ਵਿਖੇ ਵਾਰਡ ਕੌਂਸਲਰ ਯਾਦਵਿੰਦਰ ਸਿੰਘ ਯਾਦੂ ਦੀ ਹਾਜ਼ਰੀ ਵਿਚ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਹਰਮੀਤ ਸਿੰਘ ਸੰਧੂ ਦੇ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਵੀ ਮੌਜੂਦ ਸਨ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਧਰਮ ਸਿੰਘ ਨੇ ਸੁਸਾਇਟੀ ਵਲੋਂ ਜਿਥੇ ਹਰਮੀਤ ਸਿੰਘ ਸੰਧੂ ਦਾ ਸਨਮਾਨ ਕੀਤਾ, ਉਥੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਵੀ ਦਿੱਤਾ | ਹਰਮੀਤ ਸਿੰਘ ਸੰਧੂ ਨੇ ਵੀ ਵਿਸ਼ਵਾਸ਼ ਦਿਵਾਇਆ ਕਿ ਜਿਸ ਤਰ੍ਹਾਂ ਉਹ ਪਹਿਲਾਂ ਸ਼ਹਿਰ ਵਾਸੀਆਂ ਦੀ ਸੇਵਾ ਕਰਦੇ ਰਹੇ ਹਨ, ਉਸੇ ਤਰ੍ਹਾਂ ਹੁਣ ਵੀ ਲੋਕਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ | ਇਸ ਮੌਕੇ ਚਰਨਜੀਤ ਸਿੰਘ ਚੰਨਾ, ਮਨਜੀਤ ਸਿੰਘ ਲਾਲੀ, ਭੁਪਿੰਦਰ ਸਿੰਘ ਬਿੱਟੂ, ਕੁਲਦੀਪ ਸਿੰਘ, ਹਰਜੀਤ ਸਿੰਘ, ਜਸਬੀਰ ਸਿੰਘ, ਹੀਰਾ ਸਿੰਘ, ਸਾਬਕਾ ਮੈਨੇਜਰ ਸੁਖਦੇਵ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਮੰਤਰੀ ਭੁੱਲਰ ਨੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਵਰ੍ਹਦੇ ਮੀਂਹ ਵਿਚ ਪਹੁੰਚ ਕੇ ਲੋਕਾਂ ਦਾ ਹਾਲ-ਚਾਲ ਜਾਣਿਆ... ਅਗਲੀ ਖ਼ਬਰ 'ਆਪ' ਸਰਕਾਰ 10 ਹਜ਼ਾਰ ਕਰੋੜ ਰੁਪਏ ਕੁਦਰਤੀ ਆਫ਼ਤ ਰਾਹਤ ਫੰਡ ਕਿਉਂ ਨਹੀਂ ਵਰਤ ਰਹੀ-ਸੁਖਬੀਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।