07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 01-09-2025
ਤਰਨ ਤਾਰਨ, 31 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਝਬਾਲ ਦੇ ਏ.ਐੱਸ.ਆਈ. ਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁੱਲ ਗੰਦਾ ਨਾਲਾ ਝਬਾਲ ਖੁਰਦ ਵਿਖੇ ਨਾਕਾਬੰਦੀ ਦੌਰਾਨ ਰਜਵੰਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਝਬਾਲ ਖੁਰਦ ਨੂੰ ਕਾਬੂ ਕਰਕੇ ਉਸ ਪਾਸੋਂ 9750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੌਬੀ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ.ਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ ਜਸਪਾਲ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਢੋਟੀਆਂ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਉਕਤ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰ ਲਏ ਹਨ |
ਪਿਛਲੀ ਖ਼ਬਰ ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਤਹਿਤ ਹੜ੍ਹਾਂ ਦੀ ਰੋਕਥਾਮ ਲਈ ਵੱਖਰੇ ਫੰਡ ਜਾਰੀ ਹੋਣ- ਬ੍ਰਹਮਪੁਰਾ <br/> ਅਗਲੀ ਖ਼ਬਰ ਮੰਤਰੀ ਭੁੱਲਰ ਨੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਵਰ੍ਹਦੇ ਮੀਂਹ ਵਿਚ ਪਹੁੰਚ ਕੇ ਲੋਕਾਂ ਦਾ ਹਾਲ-ਚਾਲ ਜਾਣਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।