07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹ ਪੀੜਤ ਕਿਸਾਨਾਂ ਨੂੰ ਸੂਬਾ ਸਰਕਾਰ ਨੂੰ ਤੁਰੰਤ ਮੁਆਵਜ਼ਾ ਦੇਵੇ - ਜ਼ਿਲ੍ਹਾ ਪ੍ਰਧਾਨ ਨੰਬਰਦਾਰ ਯੂਨੀਅਨ <br/>

ਅਜੀਤ ਡੈਸਕ 01-09-2025
ਮੀਆਂਵਿੰਡ, 31 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਪਿਛਲੇ ਕਾਫੀ ਦਿਨਾਂ ਤੋਂ ਦਰਿਆਵਾਂ ਵਿਚ ਆਏ ਹੜ੍ਹਾਂ ਨਾਲ ਜਿੱਥੇ ਮੰਡ ਕੰਢੇ ਵੱਸੇ ਕਿਸਾਨਾਂ ਦੇ ਘਰਾਂ ਨੂੰ ਨੁਕਸਾਨ ਪੁੱਜਾ ਹੈ, ਉੱਥੇ ਹੀ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫਸਲਾਂ ਝੋਨਾ, ਬਾਸਮਤੀ, ਗੰਨਾ ਅਤੇ ਪਸ਼ੂਆਂ ਦੇ ਚਾਰੇ ਬਰਬਾਦ ਹੋ ਚੁੱਕੇ ਹਨ | ਭਾਰੀ ਮੁਸ਼ਕਿਲਾਂ ਵਿਚੋਂ ਗੁਜ਼ਰ ਰਹੇ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਤੁਰੰਤ ਸਾਰ ਲੈਣੀ ਚਾਹੀਦੀ ਹੈ | ਇਹ ਸ਼ਬਦ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਅਤੇ ਕ੍ਰਾਂਤੀਕਾਰੀ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਸ਼ਾਹ ਮੀਆਂਵਿੰਡ ਨੇ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਵਲੋਂ ਜਨਵਰੀ ਮਹੀਨੇ ਵਿਚ ਹੀ ਚਿਤਾਵਨੀ ਦੇ ਦਿੱਤੀ ਗਈ ਸੀ, ਕਿ ਇਸ ਵਾਰ ਮੀਂਹ ਸਾਰੇ ਰਿਕਾਰਡ ਤੋੜੇਗਾ ਪਰ ਉਸਦੇ ਬਾਵਜੂਦ ਵੀ ਸੂਬਾ ਸਰਕਾਰ ਨੇ ਦਰਿਆਵਾਂ ਵਿਚ ਹੜ੍ਹਾਂ ਦੇ ਪਾਣੀ ਨਾਲ ਨਜਿੱਠਣ ਲਈ ਢੁੱਕਵਾਂ ਪ੍ਰਬੰਧ ਨਹੀਂ ਕੀਤਾ | ਜਿਸਦਾ ਖਮਿਆਜ਼ਾ ਹੁਣ ਪੰਜਾਬ ਦੇ ਕਿਸਾਨ ਭੁਗਤ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਹਾਨੇ ਬਣਾਉਣੇ ਛੱਡੇ ਅਤੇ ਕਿਸਾਨਾਂ ਨੂੰ ਤੁਰੰਤ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ |

ਪਿਛਲੀ ਖ਼ਬਰ ਸਿਮਰਨ ਹਸਪਤਾਲ ਭਿੱਖੀਵਿੰਡ ਦੇ ਡਾਕਟਰਾਂ ਨੇ ਬਚਾਈ ਬੀ.ਐੱਸ.ਐੱਫ਼. ਜਵਾਨ ਦੀ ਜਾਨ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਹੜ੍ਹਾਂ ਤੋਂ ਹੋਏ ਨੁਕਸਾਨ ਤੇ ਰੋਕਥਾਮ ਬਾਰੇ ਫੌਰੀ ਅਤੇ ਨੀਤੀਗਤ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।