15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬੀਬੀ ਸੁਖਵਿੰਦਰ ਕੌਰ ਰੰਧਾਵਾ ਹਲਕੇ ਤੋਂ ਮੁੜ ਜਿੱਤ ਦਾ ਝੰਡਾ ਲਹਿਰਾਉਣਗੇ- ਰਣੀਕੇ

ਅਜੀਤ ਡੈਸਕ 02-09-2025
ਝਬਾਲ, 1 ਸਤੰਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਤੋੋਂ ਹੋ ਰਹੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸਾਬਕਾ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਹੋਈ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕੇ ਵਿਚ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਖੁਸ਼ ਹੋਏ ਹਲਕਾ ਵਾਸੀਆਂ ਦਾ ਬੀਬੀ ਰੰਧਾਵਾ ਦੀ ਚੋਣ ਮਹਿਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸ ਕਾਰਨ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਇਸ ਸੀਟ 'ਤੇ ਮੁੜ ਤੋਂ ਜਿੱਤ ਦਾ ਝੰਡਾ ਲਹਿਰਾਉਣਗੇ | ਇਸ ਸਮੇਂ ਨਿਰਵੈਲ ਸਿੰਘ ਅਤੇ ਹਾਜ਼ਰ ਅਕਾਲੀ ਵਰਕਰਾਂ ਵਲੋਂ ਜਥੇਦਾਰ ਰਣੀਕੇ ਅਤੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਕੋਟ, ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ, ਰਾਮ ਸਿੰਘ ਨਾਮਧਾਰੀ, ਪੂਰਨ ਸਿੰਘ ਝਬਾਲ, ਨਿਰਵੈਲ ਸਿੰਘ, ਸੁਖਚੈਨ ਸਿੰਘ, ਗੁਰਦਾਸ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਹੜ੍ਹ ਪੀੜਤਾਂ ਲਈ ਵਿਸ਼ੇਸ਼ ਰਾਹਤ ਪੈਕੇਜ ਦੇਵੇ-ਪਿੰਦੂ ਭਰੋਵਾਲ ਅਗਲੀ ਖ਼ਬਰ 'ਆਪ' ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।