17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਗੁਰਦੁਆਰਾ ਸ੍ਰੀ ਢਾਬਸਰ ਸਾਹਿਬ ਦੀ ਮੁੱਖ ਸੇਵਾਦਾਰ ਸੁਰਜੀਤ ਕੌਰ ਨੇ ਕੈਬਨਿਟ ਮੰਤਰੀ ਈ.ਟੀ.ਓ. ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 02-09-2025
ਝਬਾਲ, 1 ਸਤੰਬਰ (ਸਰਬਜੀਤ ਸਿੰਘ)-ਗੁਰਦੁਆਰਾ ਸ੍ਰੀ ਢਾਬਸਰ ਸਾਹਿਬ ਪਿੰਡ ਪੱਧਰੀ ਢੀਡੀ ਵਾਲਾ ਵਿਖੇ ਬੀਤੇ ਦਿਨੀਂ ਨਤਮਸਤਕ ਹੋਣ ਲਈ ਪਹੁੰਚੇ | ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਮੁੱਖ ਸੇਵਾਦਾਰ ਸੁਰਜੀਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਰਪੰਚ ਸਲਵਿੰਦਰ ਸਿੰਘ ਪੱਧਰੀ, ਬਲਕਾਰ ਸਿੰਘ, ਬਲਵਿੰਦਰ ਸਿੰਘ, ਨਿਸ਼ਾਨ ਸਿੰਘ ਪੱਧਰੀ, ਪੂਰਨ ਸਿੰਘ ਦੋਧੀ ਪੱਧਰੀ ਖਾਦ ਸਟੋਰ ਵਾਲੇ, ਦੁੱਲਾ ਸਿੰਘ ਮਾਣੋਚਾਲ੍ਹ, ਜੱਜਪਾਲ ਸਿੰਘ ਅਤੇ ਹੋਰ ਆਗੂ ਵੀ ਹਾਜ਼ਰ ਸਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੂਰਨ ਸਿੰਘ ਦੋਧੀ ਖਾਦ ਸਟੋਰ ਵਾਲਿਆਂ ਨੇ ਦੱਸਿਆ ਕਿ ਇਸ ਸਮੇਂ ਹਾਜ਼ਰ ਆਗੂਆਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਾਉਂਦਿਆਂ ਹੱਲ ਕਰਵਾਏ ਜਾਣ ਦੀ ਮੰਗ ਕੀਤੀ, ਜਿਸ 'ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ |
ਪਿਛਲੀ ਖ਼ਬਰ ਕੇਂਦਰ ਸਰਕਾਰ ਹੜ੍ਹ ਪੀੜਤਾਂ ਨੂੰ ਵਿਸ਼ੇਸ਼ ਸਹਾਇਤਾ ਜਾਰੀ ਕਰੇ- ਪੰਨੂੰ ਅਗਲੀ ਖ਼ਬਰ ਮਾਤਾ ਰਾਣੀ ਦੇ ਨਵੇਂ ਮੰਦਰ ਦਾ ਨੀਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।