17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ 'ਚ ਲਗਾਏ ਮੈਡੀਕਲ ਕੈਂਪ

ਅਜੀਤ ਡੈਸਕ 02-09-2025
ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਚੱਲ ਰਹੀ ਹੜ੍ਹਾਂ ਵਰਗੀ ਸਥਿਤੀ ਨੂੰ ਦੇਖਦਿਆਂ ਹੋਇਆਂ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਅਤੇ ਵਿਭਾਗ ਵਲੋਂ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਲਗਾਤਾਰ ਮੈਡੀਕਲ ਕੈਂਪਾਂ ਦੌਰਾਨ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਿਹਤ ਵਿਭਾਗ ਵਲੋਂ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਵਿਸ਼ੇਸ਼ ਮੈਡੀਕਲ ਕੈਂਪਾਂ ਰਾਹੀਂ ਪ੍ਰਭਾਵਿਤ ਲੋਕਾਂ ਨੂੰ ਸਾਰੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਚਾਰ ਬਲਾਕ ਜਿੰਨਾਂ ਵਿਚ ਮੀਆਂਵਿੰਡ, ਸਰਹਾਲੀ, ਘਰਿਆਲਾ, ਖੇਮਕਰਨ, ਜਿੱਥੇ ਕਿ ਹੜ੍ਹਾਂ ਵਰਗੀ ਸਥਿਤੀ ਕਾਰਨ ਕਈ ਪਿੰਡਾਂ ਦੇ ਲੋਕ ਦਰਿਆਈ ਪਾਣੀ ਆਉਣ ਕਰਕੇ ਪ੍ਰਭਾਵਿਤ ਹੋਏ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ 8 ਰੈਪਿਡ ਰਿਸਪੌਂਸ ਟੀਮਾਂ, 8 ਮੋਬਾਈਲ ਟੀਮਾਂ, 14 ਐਂਬੂਲੈਂਸਾਂ (ਐਮਰਜੈਂਸੀ) ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਿ ਤਰਤੀਬਵਾਰ 24 ਘੰਟੇ ਕੰਮ ਕਰ ਰਹੇ ਹਨ | ਇਸ ਮੌਕੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਸਤਵਿੰਦਰ ਕੁਮਾਰ ਭਗਤ ਨੇ ਕਿਹਾ ਕਿ ਹੜ੍ਹ ਪੀੜ੍ਹਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ | ਉਨ੍ਹਾਂ ਕਿਹਾ ਕਿ ਸਾਨੂੰ ਇਸ ਸਥਿਤੀ ਨਾਲ ਨਜਿੱਠਣ ਲਈ ਭੋਜਨ ਬਣਾਉਣ ਅਤੇ ਭੋਜਨ ਖਾਣ ਸੰਬੰਧੀ ਸਾਫ਼ ਪਾਣੀ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਪਾਣੀ ਇਕੱਠਾ ਹੋਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਸੱਪ ਦੇ ਕੱਟਣ ਅਤੇ ਹੋਰ ਜ਼ਹਿਰੀਲੇ ਜਾਨਵਰਾਂ ਹਰ ਐਂਟੀ ਸਨੇਕ ਵੈਨਮ ਅਤੇ ਐਂਟੀ ਰੈਬਿਜ ਟੀਕੇ ਸਿਹਤ ਸੰਸਥਾਵਾਂ ਵਿਚ ਮੌਜੂਦ ਹਨ | ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ-ਕਮ-ਨੋਡਲ ਅਫ਼ਸਰ ਡਾ. ਰਾਘਵ ਗੁਪਤਾ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਉਪਰੋਕਤ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਕਿ ਜੇਕਰ ਕੋਈ ਵਿਅਕਤੀ ਨੂੰ ਬੁਖਾਰ, ਦਸਤ, ਉਲਟੀਆਂ ਆਦਿ ਜਾਂ ਹੋਰ ਕੋਈ ਵੀ ਸਿਹਤ ਸੰਬੰਧੀ ਸਮੱਸਿਆਵਾਂ ਆਉਂਦੀਆਂ ਹਨ ਤਾਂ ਉਹ ਤੁਰੰਤ ਨਜ਼ਦੀਕੀ ਮੈਡੀਕਲ ਕੈਂਪ ਸਰਕਾਰੀ ਸਿਹਤ ਸੰਸਥਾਵਾਂ ਤੇ ਹਸਪਤਾਲਾਂ ਵਿਖੇ ਤੁਰੰਤ ਜਾ ਕੇ ਆਪਣਾ ਇਲਾਜ ਕਰਵਾਉਣ |
ਪਿਛਲੀ ਖ਼ਬਰ ਭਾਰਤੀ ਅੰਬੇਡਕਰ ਮਿਸ਼ਨ ਹੜ੍ਹ ਪੀੜਤਾਂ ਦੀ ਮਦਦ ਲਈ ਸਰਗਰਮ - ਕਾਂਗੜਾ <br/> ਅਗਲੀ ਖ਼ਬਰ ਕੇਂਦਰੀ ਭਾਜਪਾ ਸਰਕਾਰ ਦੀ ਪੰਜਾਬ ਵੱਲ ਪਿੱਠ ਅਤਿ ਨਿੰਦਣਯੋਗ-ਗਿੱਲ, ਮਾੜੀਮੇਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।