15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੰਦੀਪ ਸਿੰਘ ਸੰਨੀ 'ਤੇ ਹੋਏ ਹਮਲੇ ਦੀ ਸਰਕਾਰ ਜੁਡੀਸ਼ੀਅਲ ਜਾਂਚ ਕਰਵਾਏ-ਬਲਵਿੰਦਰ ਝਬਾਲ

ਅਜੀਤ ਡੈਸਕ 23-09-2025
ਝਬਾਲ, 22 ਸਤੰਬਰ (ਸੁਖਦੇਵ ਸਿੰਘ)-ਪਟਿਆਲ਼ਾ ਜੇਲ੍ਹ ਵਿਚ ਬੰਦ ਸੰਦੀਪ ਸਿੰਘ ਸੰਨੀ ਦੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਅਤੇ ਤਸ਼ੱਦਦ ਦੀ ਸਰਕਾਰ ਕੋਲੋ ਜ਼ੁਡੀਸ਼ੀਅਲ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਇਕ ਵਾਰ ਫੇਰ ਜੰਗਲ ਰਾਜ ਦੀ ਆਹਟ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਬਿਨਾਂ ਕਸੂਰ ਤੋਂ ਮੁੜ ਨੌਜਵਾਨਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਜੇਲ੍ਹ ਵਿਚ ਬੰਦ ਸੰਦੀਪ ਸਿੰਘ ਸੰਨੀ ਉਪਰ ਅਣ ਮਨੁੱਖੀ ਤਸ਼ੱਦਦ ਢਾਹਿਆ ਗਿਆ | ਜਿਸਦੀ ਮੈਡੀਕਲ ਰਿਪੋਰਟ ਵਿਚ ਦਰਜਨ ਤੋਂ ਵੱਧ ਸੱਟਾਂ ਦੇ ਨਿਸ਼ਾਨ ਸਾਹਮਣੇ ਆਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੱਖ ਨੌਜਵਾਨਾਂ ਉਪਰ ਸਰਕਾਰ ਦੇ ਇਸ਼ਾਰੇ 'ਤੇ ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਵਲੋਂ ਵੱਡੇ ਪੱਧਰ 'ਤੇ ਤਸ਼ੱਦਦ ਕਰਨ ਤੋਂ ਇਲਾਵਾ ਸਿੱਖਾਂ ਦੀ ਨਸਲਕੁਸ਼ੀ ਦੇ ਵੀ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਸਰਕਾਰ ਅਤੇ ਪੁਲੀਸ ਦੇ ਕਾਲੇ ਕਾਨੂੰਨਾਂ ਨੂੰ ਠੱਲ੍ਹ ਪਾਈ ਜਾ ਸਕੇ |
ਪਿਛਲੀ ਖ਼ਬਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨਾਲ ਹਲਕੇ ਦੇ ਲੋਕ ਚੱਟਾਨ ਵਾਂਗ ਖੜ੍ਹੇ- ਮਨਜਿੰਦਰ ਐਮਾ, ਹਰਵੰਤ ਝਬਾਲ ਅਗਲੀ ਖ਼ਬਰ ਗਊ ਸੈੱਸ ਦੇ ਨਾਂਅ 'ਤੇ ਕਰੋੜਾਂ ਟੈਕਸ ਵਸੂਲਣ ਵਾਲੀਆਂ ਸਰਕਾਰਾਂ ਨਹੀਂ ਬਣਾ ਸਕੀਆਂ ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।