15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨਾਲ ਹਲਕੇ ਦੇ ਲੋਕ ਚੱਟਾਨ ਵਾਂਗ ਖੜ੍ਹੇ- ਮਨਜਿੰਦਰ ਐਮਾ, ਹਰਵੰਤ ਝਬਾਲ

ਅਜੀਤ ਡੈਸਕ 23-09-2025
ਝਬਾਲ, 22 ਸਤੰਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਹਲਕੇ ਦੇ ਲੋਕ ਚੱਟਾਨ ਵਾਂਗ ਖੜੇ ਹੋ ਗਏ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ ਅਤੇ ਚੇਅਰਮੈਨ ਹਰਵੰਤ ਸਿੰਘ ਝਬਾਲ ਨੇ ਕਿਹਾ ਕਿ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਤੰਗ ਆ ਚੁੱਕੇ ਹਨ ਅਤੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨੇਗੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਦੀ ਬਿਹਤਰੀ ਲਈ ਹੋਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਜੁੜ ਰਹੇ ਹਨ ਅਤੇ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਦਾ ਮਨ ਬਣਾਈ ਬੈਠੇ ਹਨ |
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਸੰਦੀਪ ਸਿੰਘ ਸੰਨੀ 'ਤੇ ਹੋਏ ਹਮਲੇ ਦੀ ਸਰਕਾਰ ਜੁਡੀਸ਼ੀਅਲ ਜਾਂਚ ਕਰਵਾਏ-ਬਲਵਿੰਦਰ ਝਬਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।