15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 23-09-2025
ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਜੇਲ੍ਹ ਵਿਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਇਆ ਹੈ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ 2 ਹਵਾਲਾਤੀਆਂ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਥਾਣਾ ਗੋਇੰਦਵਾਲ ਵਿਖੇ ਕੀਤੀ ਕਿ 19 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ 4 ਟੱਚ ਮੋਬਾਈਲ ਫੋਨ, 5 ਕੀਪੈਡ ਮੋਬਾਈਲ ਫੋਨ ਸਮੇਤ 2 ਸਿੰਮਾਂ ਲਵਾਰਿਸ ਹਾਲਤ ਵਿਚ ਮਿਲੇ ਹਨ | ਇਸੇ ਤਰ੍ਹਾਂ ਚੈਕਿੰਗ ਦੌਰਾਨ ਹਵਾਲਾਤੀ ਰਾਜਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਡੇਹਰਾਵਾਲ ਦਰੇਗਾ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 1 ਚੱਟ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਇਸੇ ਤਰ੍ਹਾਂ ਹਵਾਲਾਤੀ ਪਿੰ੍ਰਸ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮਾਣੋਚਾਹਲ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 3 ਕੀਪੈਡ ਮੋਬਾਈਲ ਫੋਨ ਸਮੇਤ ਸਿੰਮ, 10 ਕੂਲ ਲਿੱਪ, 2 ਪੁੜੀਆਂ ਤੰਬਾਕੂ, 3 ਬੰਡਲ ਬੀੜੀ, 2 ਡਾਟਾ ਕੇਬਲ, 1 ਮੋਬਾਈਲ ਫੋਨ, 10 ਕੂਲਲਿੱਪ ਪੁੜੀਆਂ, 2 ਪੁੜੀਆਂ ਤੰਬਾਕੂ, 3 ਬੰਡਲ ਬੀੜੀ, 2 ਡਾਟਾ ਕੇਬਲ ਅਤੇ ਇਕ ਚਾਰਜਰ ਬਰਾਮਦ ਹੋਇਆ ਹੈ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਘਰ 'ਚ ਦਾਖ਼ਲ ਹੋ ਕੇ ਭੰਨਤੋੜ ਕਰਨ ਅਤੇ ਧਮਕੀਆਂ ਦੇਣ 'ਤੇ ਮਾਮਲਾ ਦਰਜ ਅਗਲੀ ਖ਼ਬਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨਾਲ ਹਲਕੇ ਦੇ ਲੋਕ ਚੱਟਾਨ ਵਾਂਗ ਖੜ੍ਹੇ- ਮਨਜਿੰਦਰ ਐਮਾ, ਹਰਵੰਤ ਝਬਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।