15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਘਰ 'ਚ ਦਾਖ਼ਲ ਹੋ ਕੇ ਭੰਨਤੋੜ ਕਰਨ ਅਤੇ ਧਮਕੀਆਂ ਦੇਣ 'ਤੇ ਮਾਮਲਾ ਦਰਜ

ਅਜੀਤ ਡੈਸਕ 23-09-2025
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਵਿਅਕਤੀ ਦੇ ਘਰ ਦਾਖਲ ਹੋ ਕੇ ਘਰ ਦੇ ਸਮਾਨ ਦੀ ਭੰਨਤੋੜ ਕਰਨ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 7 ਵਿਅਕਤੀਆਂ ਤੋਂ ਇਲਾਵਾ 30 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਵਲਟੋਹਾ ਵਿਖੇ ਸੋਨੂੰ ਪੁੱਤਰ ਤਰਸੇਮ ਸਿੰਘ ਵਾਸੀ ਆਸਲ ਉਤਾੜ ਨੇ ਸ਼ਿਕਾਇਤ ਦਰਜ ਕਰਵਾਈ ਕਿ 20 ਸਤੰਬਰ ਨੂੰ ਗੁਰਦੇਵ ਸਿੰਘ ਪੁੱਤਰ ਬਖਸ਼ੀਸ ਸਿੰਘ, ਦਲੇਰ ਸਿੰਘ ਪੁੱਤਰ ਬਖਸ਼ੀਸ ਸਿੰਘ, ਕੁਲਬੀਰ ਸਿੰਘ ਪੁੱਤਰ ਬਖਸੀਸ ਸਿੰਘ, ਬੋਹੜ ਸਿੰਘ ਪੁੱਤਰ ਗੁਰਮੇਜ ਸਿੰਘ, ਗੁਰਸਾਹਿਬ ਸਿੰਘ ਪੁੱਤਰ ਸੁਖਚੈਨ ਸਿੰਘ, ਚਾਨਣ ਸਿੰਘ ਪੁੱਤਰ ਸੁਰਜੀਤ ਸਿੰਘ, ਸਰਵਨ ਸਿੰਘ ਪੁੱਤਰ ਅਮਰੀਕ ਸਿੰਘ ਵਾਸੀਅਨ ਆਸਲ ਉਤਾੜ ਤੋਂ ਇਲਾਵਾ 30 ਅਣਪਛਾਤੇ ਵਿਅਕਤੀਆਂ ਨੇ ਮੇਰੇ ਘਰ ਆ ਕੇ ਗਾਲੀ ਗਲੋਚ ਕਰਨ ਕੀਤਾ ਅਤੇ ਘਰ ਵਿਚ ਪਏ ਸਮਾਨ ਫਰਿੱਜ, ਅਲਮਾਰੀ, ਡਰੰਮ ਲੋਹਾ ਕਣਕ, ਬਾਥਰੂਮਾ ਦੇ ਬੂਹੇ, 2 ਪੱਖੇ ਦੀ ਭੰਨਤੋੜ ਕੀਤੀ ਤੇ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਭੱਜ ਗਏ | ਵਜਾ ਰੰਜਿਸ਼ ਇਹ ਹੈ ਕਿ ਮੇਰੇ ਭਰਾ ਲਵਪ੍ਰੀਤ ਸਿੰਘ ਦਾ ਕਿਸੇ ਗੱਲ ਨੂੰ ਲੈ ਕਿ ਗੁਰਦੇਵ ਸਿੰਘ ਨਾਲ ਝਗੜਾ ਹੋਇਆ ਸੀ, ਜਿਸ ਕਾਰਨ ਇੰਨ੍ਹਾਂ ਵਲੋਂ ਮੇਰੇ ਘਰ ਆ ਕੇ ਸਮਾਨ ਦੀ ਭੰਨਤੋੜ ਕੀਤੀ ਗਈ | ਜਾਂਚ ਅਧਿਕਾਰੀ ਏ.ਐੱਸ.ਆਈ.ਸਵਿੰਦਰਪਾਲ ਸਿੰਘ ਨੇ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।