15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹਥਿਆਰਾਂ ਸਮੇਤ ਫੋਟੋ ਵਾਈਰਲ ਕਰਨ 'ਤੇ ਮਾਮਲਾ ਦਰਜ

ਅਜੀਤ ਡੈਸਕ 23-09-2025
ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਹਥਿਆਰਾਂ ਸਮੇਤ 10-12 ਵਿਅਕਤੀਆਂ ਨਾਲ ਮਿਲ ਕੇ ਹਵਾਈ ਕਰਨ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਈਰਲ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਇਆ ਕਿ ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਵਾਈਰਲ ਹੋ ਰਹੀ ਹੈ, ਜਿਸ ਦੀ ਜਾਂਚ ਕੀਤੀ ਗਈ ਤਾਂ ਪਾਇਆ ਗਿਆ ਕਿ ਰਵਿੰਦਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਫਰੰਦੀਪੁਰ ਆਪਣੇ 10-12 ਅਣਪਛਾਤੇ ਵਿਅਕਤੀਆਂ ਨਾਲ ਹਥਿਆਰਾਂ ਨਾਲ ਹਵਾਈ ਫਾਇਰ ਕਰਦੇ ਹੋਏ ਦਿਖਾਈ ਦੇ ਰਹੇ ਹਨ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਜੀ.ਐੱਸ.ਟੀ. ਦਰਾਂ ਘਟਾ ਕੇ ਘਰੇਲੂ ਰਸੋਈ ਨੂੰ ਸੁਖਾਲਾ ਕਰਨ ਦੇ ਨਾਲ ਹੋਰ ਮਹਿੰਗਾਈ ਨੂੰ ਕਾਬੂ ਕੀਤਾ-... ਅਗਲੀ ਖ਼ਬਰ ਅਲਾਦੀਨਪੁਰ ਸਕੂਲ ਵਿਖੇ ਉਲਾਸ ਪ੍ਰੋਗਰਾਮ ਤਹਿਤ ਮਨਦੀਪ ਕੌਰ ਦੀ ਅਗਵਾਈ ਹੇਠ ਪ੍ਰੀਖਿਆ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।