21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵਲੋਂ ਜਿਲ੍ਹਾ ਤਰਨ ਤਾਰਨ ਦਾ ਦੌਰਾ <br/>

ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਜਤਿੰਦਰ ਮਸੀਹ ਗੌਰਵ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ | ਤਸਵੀਰ: ਮਨਜੀਤ ਸਿੰਘ <br/> 26-09-2025
ਤਰਨ ਤਾਰਨ, 25 ਸਤੰਬਰ (ਇਕਬਾਲ ਸਿੰਘ ਸੋਢੀ)-ਜਤਿੰਦਰ ਮਸੀਹ ਗੌਰਵ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵਲੋਂ ਜ਼ਿਲ੍ਹਾ ਤਰਨ ਤਾਰਨ ਦਾ ਦੌਰਾ ਕੀਤਾ ਗਿਆ ਅਤੇ ਪੇਂਡੂ ਵਿਕਾਸ ਭਵਨ ਤਰਨ ਤਾਰਨ ਵਿਖੇ ਮੀਟਿੰਗ ਵਿਚ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸੰਦੀਪ ਮਲਹੋਤਰਾ, ਐੱਸ.ਡੀ.ਐੱਮ. ਪੱਟੀ ਪ੍ਰੀਤਇੰਦਰ ਸਿੰਘ, ਐੱਸ.ਪੀ. ਹੈੱਡਕੁਆਟਰ ਅਜੈਰਾਜ ਸਿੰਘ, ਪਿਆਰ ਸਿੰਘ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਬਿਕਰਮਜੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਪਰਮਜੀਤ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਆਦਿ ਅਫ਼ਸਰ ਮੌਜੂਦ ਸਨ | ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਘੱਟ ਗਿਣਤੀ ਵਰਗ ਨਾਲ ਸੰਬੰਧਿਤ ਵਿਅਕਤੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ, ਜਿਸ ਵਿਚ ਜਿਆਦਾਤਰ ਸ਼ਿਕਾਇਤਾਂ ਖਾਸ ਕਰਕੇ ਪਿੰਡਾਂ ਵਿਚ ਘੱਟ ਗਿਣਤੀ ਵਰਗ ਦੇ ਕਬਰਿਸਤਾਨਾਂ ਨਾਲ ਸੰਬੰਧਿਤ ਸਨ | ਚੇਅਰਮੈਨ ਵਲੋਂ ਸੰਬੰਧਿਤ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਘੱਟ ਗਿਣਤੀ ਵਰਗ ਦੇ ਕਬਰਿਸਤਾਨਾਂ ਨਾਲ ਸੰਬੰਧਿਤ ਸ਼ਿਕਾਇਤਾਂ ਦੇ ਨਾਲ-ਨਾਲ ਹੋਰ ਸ਼ਿਕਾਇਤਾਂ ਨੂੰ ਵੀ ਜਲਦ ਤੋਂ ਜਲਦ ਦੂਰ ਕੀਤਾ ਜਾਵੇ |

ਪਿਛਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਾਗਰੂਕ ਕਰਨ ਸੰਬੰਧੀ ਪ੍ਰਚਾਰ ਵੈਨਾਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਰਾਹੁ... ਅਗਲੀ ਖ਼ਬਰ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।