15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਲਈ ਰੈਲੀ ਕੱਢੀ <br/>

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਪਿ੍ੰਸੀਪਲ ਭਗਵੰਤ ਕੌਰ ਔਲਖ, ਸਮੂਹ ਸਟਾਫ ਅਤੇ ਵਿਦਿਆਰਥੀ ਗਰੀਨ ਦੀਵਾਲੀ ਮਨਾਉਣ ਲਈ ਰੈਲੀ ਕੱਢਦੇ ਹੋਏ | ਤਸਵੀਰ:ਅਟਵਾਲ <br/> 19-10-2025
ਗੋਇੰਦਵਾਲ ਸਾਹਿਬ, 18 ਅਕਤੂਬਰ (ਸਕੱਤਰ ਸਿੰਘ ਅਟਵਾਲ)-ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੌਇੰਦਵਾਲ ਸਾਹਿਬ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਗਰੀਨ ਦੀਵਾਲੀ ਮਨਾਉਣ ਲਈ ਸੈਮੀਨਾਰ ਕਰਨ ਉਪਰੰਤ ਚੇਤਨਾ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਲਈ ਬੱਚਿਆਂ ਵਲੋਂ ਤਿਆਰ ਪੋਸਟਰ ਫੜੇ ਹੋਏ ਸਨ | ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਭਗਵੰਤ ਕੌਰ ਔਲਖ ਨੇ ਕਿਹਾ ਕਿ ਦੀਵਾਲੀ ਮੌਕੇ ਚੱਲਣ ਵਾਲੇ ਪਟਾਕੇ ਕਈ ਪ੍ਰਕਾਰ ਦਾ ਪ੍ਰਦਰਸ਼ਨ ਕਰਦੇ ਹਨ ਜਿਵੇਂ ਕਿ ਅਵਾਜ਼ ਪ੍ਰਦੂਸ਼ਣ, ਹਵਾ ਵਿਚ ਜ਼ਹਿਰੀਲੇ ਧੂੰਏਾ ਦਾ ਪ੍ਰਦੂਸ਼ਣ, ਜਿਸ ਨਾਲ ਬੱਚਿਆਂ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਇਨ੍ਹਾਂ ਬਿਮਾਰੀਆਂ ਵਿਚ ਅਸਥਮਾ, ਅਲਰਜਿਕ ਬਰੋਂਕਾਈਟਸ, ਅਲਰਜਿਕ ਰਿਨਾਈਟਸ, ਅਲਰਜਿਕ ਫੈਰਿਨਜਾਈਟਸ ਆਦਿ ਹਨ, ਇਸ ਕਰਕੇ ਹਰੇਕ ਵਿਅਕਤੀ ਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ | ਇਸ ਮੌਕੇ ਸ਼ਰਨਜੀਤ ਕੌਰ, ਕੁਲਦੀਪ ਸਿੰਘ, ਨੀਲਮ ਕੌਰ, ਬੇਅੰਤ ਕੌਰ, ਕੁਲਜਿੰਦਰ ਕੌਰ, ਬਲਜੀਤ ਕੌਰ, ਮਨਜੀਤ ਕੌਰ, ਰਮਨਦੀਪ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਕੁਲਬੀਰ ਕੌਰ ਤੋਂ ਇਲਾਵਾ ਪ੍ਰਬੰਧਕੀ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਹਰਨਾਮ ਸਿੰਘ ਦੇ ਜੋੜ ਮੇਲੇ ਮੌਕੇ ਗਰੀਬ ਲੜਕੀਆਂ ਦੇ ਵਿਆਹ ਕਰਵਾਏ <br/> ਅਗਲੀ ਖ਼ਬਰ ਤਰਨ ਤਾਰਨ ਉਪ ਚੋਣ ਲਈ ਸਨਿਚਰਵਾਰ ਨੂੰ 12 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।