15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਗੋਇੰਦਵਾਲ ਜੇਲ੍ਹ 'ਚ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 19-10-2025
ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 5 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਏ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 11 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਮਹਾਬੀਰ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਲੱਖਣਾ, ਗਗਨਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਬੱਸੀਆ ਲੁਧਿਆਣਾ ਪਾਸੋ 2 ਟੱਚ ਅਤੇ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਸੀ | ਇਸੇ ਤਰ੍ਹਾਂ 14 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਫਤਿਆਬਾਦ, ਰਾਜਵੀਰ ਸਿੰਘ ਪੁੱਤਰ ਬਿੱਟੂ ਰਾਮ ਵਾਸੀ ਰਾਮ ਚੌਧਰੀ ਵਾਲੀ ਗਲੀ ਨੂਰਦੀ ਅੱਡਾ ਤਰਨ ਤਾਰਨ ਪਾਸੋਂ 2 ਕੀਪੈਡ ਫੋਨ ਸਮੇਤ ਸਿੰਮ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਥਾਣਾ ਗੋਇੰਦਵਾਲ ਵਿਖੇ ਕੀਤੀ ਕਿ 12 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਕੁਲਦੀਪ ਸਿੰਘ ਪੁੱਤਰ ਕੰਵਲਜੀਤ ਸਿੰਘ ਵਾਸੀ ਪੱਤੀ ਬਾਜ ਕੀ ਬੰਡਾਲਾ ਪਾਸੋਂ ਇਕ ਕੀਪੈਡ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੁਖਬੀਰ ਦੀ ਫ਼ੇਰੀ ਨੇ ਤਰਨ ਤਾਰਨ 'ਚ ਅਕਾਲੀ ਲਹਿਰ ਨੂੰ ਦਿੱਤਾ ਵੱਡਾ ਹੁਲਾਰਾ <br/> ਅਗਲੀ ਖ਼ਬਰ ਬਾਬਾ ਹਰਨਾਮ ਸਿੰਘ ਦੇ ਜੋੜ ਮੇਲੇ ਮੌਕੇ ਗਰੀਬ ਲੜਕੀਆਂ ਦੇ ਵਿਆਹ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।