15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸੁਖਬੀਰ ਦੀ ਫ਼ੇਰੀ ਨੇ ਤਰਨ ਤਾਰਨ 'ਚ ਅਕਾਲੀ ਲਹਿਰ ਨੂੰ ਦਿੱਤਾ ਵੱਡਾ ਹੁਲਾਰਾ <br/>

ਅਜੀਤ ਡੈਸਕ 19-10-2025
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਰਨ ਤਾਰਨ ਫ਼ੇਰੀ ਦੌਰਾਨ ਜ਼ਿਮਨੀ ਚੋਣ ਵਿਚ ਪਾਰਟੀ ਦੇ ਹੱਕ 'ਚ ਬਣੀ ਲਹਿਰ ਨੂੰ ਹੋਰ ਮਜ਼ਬੂਤੀ ਦਿੰਦਿਆਂ ਪਾਰਟੀ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਪੰਡੋਰੀ ਰੁਮਾਣਾ ਵਿਖੇ ਪਾਰਟੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ | ਇਸ ਮੌਕੇ ਵਰਕਰਾਂ ਦੇ ਉਤਸ਼ਾਹ ਨੂੰ ਦੇਖਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਇਹ ਮੀਟਿੰਗ ਸਾਬਤ ਕਰਦੀ ਹੈ ਕਿ ਤਰਨ ਤਾਰਨ ਦੀ ਹਵਾ ਪੂਰੀ ਤਰ੍ਹਾਂ ਅਕਾਲੀਆਂ ਦੇ ਹੱਕ ਵਿਚ ਬਣ ਚੁੱਕੀ ਹੈ | ਇਸ ਮੌਕੇ ਬੋਲਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਫ਼ੇਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਤਰਨ ਤਾਰਨ ਦੇ ਲੋਕ 'ਆਪ' ਸਰਕਾਰ ਦੇ ਝੂਠੇ ਲਾਰਿਆਂ ਅਤੇ ਕਾਂਗਰਸ ਦੀ ਮੌਕਾਪ੍ਰਸਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪਿੰਡ ਪੰਡੋਰੀ ਰੁਮਾਣਾ ਦੇ ਵਰਕਰਾਂ ਨੇ ਜਿਸ ਜੋਸ਼ ਨਾਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ ਹੈ, ਉਹ ਦਰਸਾਉਂਦਾ ਹੈ ਕਿ ਲੋਕ ਮੁੜ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ | ਇਸ ਮੌਕੇ ਨਿਰਵੈਲ ਸਿੰਘ, ਜਗਜੀਤਸਿੰਘ, ਸ਼ਮਸ਼ੀਰ ਸਿੰਘ, ਤਰਸੇਮ ਸਿੰਘ, ਮਨਜੀਤ ਸਿੰਘ, ਜਗਜੀਤ ਸਿੰਘ, ਸਰਵਣ ਸਿੰਘ ਅਤੇ ਧਰਮ ਸਿੰਘ ਆਦਿ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ, ਇਕ ਫ਼ਰਾਰ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚ ਮੋਬਾਈਲ ਫੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।