14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਕੁਲਬੀਰ ਸਿੰਘ ਜ਼ੀਰਾ ਨੇ ਜ਼ਿਮਨੀ ਚੋਣ ਲਈ ਉਮੀਦਵਾਰ ਕਰਨ ਬੁਰਜ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 20-10-2025

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-11 ਨਵੰਬਰ ਨੂੰ ਹੋਣ ਜਾ ਰਹੀ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਦਿਨ ਰਾਤ ਡੱਟ ਕੇ ਚੋਣ ਪ੍ਰਚਾਰ ਕਰ ਰਹੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪਿੰਡ ਦਬੁਰਜੀ ਦੇ ਸਰਪੰਚ ਕੰਵਲਜੋਤ ਸਿੰਘ ਸੋਨੀ ਦੇ ਗ੍ਰਹਿ ਵਿਖੇ ਭਰਵੇਂ ਇਕੱਠ ਦੌਰਾਨ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਪ੍ਰਤੀ ਲਾਮਬੰਦ ਕੀਤਾ ਗਿਆ | ਇਸ ਮੌਕੇ 'ਤੇ ਬੋਲਦਿਆਂ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਨੇ ਕਿਹਾ ਕਿ ਇਨਕਲਾਬ ਦੇ ਨਾਅਰੇ ਲਗਾ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪੁੱਠਾ ਗੇੜ ਸ਼ੁਰੂ ਹੋ ਚੁੱਕਾ ਹੈ, ਕਿਉਂਕਿ ਆਮ ਆਦਮੀ ਪਾਰਟੀ ਨੂੰ ਹਰੇਕ ਵਰਗ ਨੇ ਮੁੱਢ ਤੋਂ ਨਕਾਰ ਦਿੱਤਾ ਹੈ | ਸੂਬੇ ਵਿਚ ਗੈਂਗਸਟਰਵਾਦ ਦੇ ਬੋਲਬਾਲੇ ਕਰਕੇ ਆਮ ਲੋਕ ਸਹਿਮ ਭਰੇ ਮਾਹੌਲ ਵਿਚ ਜੀਅ ਰਹੇ ਹਨ | ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਜ਼ਿਮਨੀ ਚੋਣ ਵਿਚ ਜੋ ਆਮ ਆਦਮੀ ਪਾਰਟੀ ਨੇ ਹਲਕੇ ਦੇ ਲੋਕਾਂ ਵਲੋਂ ਦੋ ਵਾਰ ਨਕਾਰੇ ਜਾ ਚੁੱਕੇ ਦਲ ਬਦਲੂ ਲੀਡਰ ਨੂੰ ਟਿਕਟ ਦੇ ਕੇ ਨਿਵਾਜਿਆ ਹੈ, ਉਸ ਨੂੰ ਹਲਕੇ ਦੇ ਲੋਕ ਤੀਸਰੀ ਵਾਰ ਵੀ ਹਾਰ ਦੀ ਹੈਟਿ੍ਕ ਦਾ ਮੂੰਹ ਵਿਖਾਉਣਗੇ | ਉਨ੍ਹਾਂ ਕਿਹਾ ਕਿ ਸਰਕਾਰ ਦੀ ਕਿਸੇ ਵੀ ਧੱਕੇਸ਼ਾਹੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ 'ਤੇ ਇਸ ਮੌਕੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਤਰਨ ਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ, ਬਲਦੇਵ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਪ੍ਰਦੀਪ ਸਿੰਘ, ਉੱਤਮ ਸਿੰਘ, ਹਰਜਿੰਦਰ ਸਿੰਘ ਸਰਪੰਚ ਦੀਨੇਵਾਲ, ਪ੍ਰਦੀਪ ਸਿੰਘ ਸਰਪੰਚ ਕੋਟ ਦੁਸੰਦੀ ਮੱਲ, ਸਤਪਾਲ ਸਿੰਘ ਲਾਡੀ ਜੋਹਲ, ਸਰਪੰਚ ਬਲਦੇਵ ਸਿੰਘ, ਮਨਜੀਤ ਸਿੰਘ ਮੈਂਬਰ ਪੰਚਾਇਤ, ਬਲਜੀਤ ਸਿੰਘ, ਗੁਰਜੀਤ ਸਿੰਘ, ਅੰਗਰੇਜ਼ ਸਿੰਘ, ਹਰਦੀਪ ਸਿੰਘ ਮੈਂਬਰ ਪੰਚਾਇਤ, ਸੁਖਵਿੰਦਰ ਸਿੰਘ ਮੈਂਬਰ ਪੰਚਾਇਤ, ਹਰਜਿੰਦਰ ਸਿੰਘ ਮੈਂਬਰ ਪੰਚਾਇਤ, ਹੀਰਾ ਸਿੰਘ, ਗੁਰਵਿੰਦਰ ਸਿੰਘ ਬੌਬੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਤਰਨ ਤਾਰਨ ਸ਼ਹਿਰ ਵਿਚ ਭਗਵੰਤ ਮਾਨ ਸਰਕਾਰ ਖ਼ਿਲਾਫ਼ ਪੋਲ ਖੋਲ੍ਹ ਰੈਲੀ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।